- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਦਾ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਦੇ ਬੀ.ਐੱਸ.ਸੀ. ਨਰਸਿੰਗ (2024-28) ਤੀਜੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਕਾਲਜ ਦੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸ਼ਾਨਦਾਰ ਅੰਕ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਦੌਰਾਨ ਪੂਰੀ ਕਲਾਸ ਵਿੱਚੋਂ ਅੱਧੇ ਤੋਂ ਵੱਧ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਬੇਮਿਸਾਲ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ ਹੈ। ਜਾਰੀ ਹੋਏ ਨਤੀਜੇ ਅਨੁਸਾਰ ਪਹਿਲੇ ਦਰਜੇ ਵਿਚ ਹਰਮਨਦੀਪ ਕੌਰ ਨੇ ਬਾਜ਼ੀ ਮਾਰੀ ਹੈ। ਦੂਜੇ ਦਰਜੇ ਵਿੱਚ ਸ਼ਰਨਦੀਪ ਕੌਰ ਅਤੇ ਨਵਦੀਪ ਕੌਰ ਨੇ ਸਥਾਨ ਹਾਸਲ ਕੀਤਾ, ਜਦੋਂ ਕਿ ਤੀਜੇ ਦਰਜੇ ਵਿੱਚ ਕੁੱਲ 12 ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਵਿਦਿਆਰਥੀਆਂ ਦੀ ਇਸ ਕਾਰਗੁਜ਼ਾਰੀ ਨਾਲ ਉਨ੍ਹਾਂ ਦੇ ਮਾਪਿਆਂ ਵਿੱਚ ਵੀ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਹਾਰਮਨੀ ਆਯੂਰਵੈਦਿਕ ਕਾਲਜ ਦੇ ਡਾਇਰੈਕਟਰ ਅਤੇ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਧਰਮਪਾਲ ਬਾਂਸਲ ਨੇ ਸਫ਼ਲ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਦੀ ਇਸ ਸਫ਼ਲਤਾ ਪਿੱਛੇ ਉਨ੍ਹਾਂ ਦੀ ਨਿਰੰਤਰ ਮਿਹਨਤ ਦੇ ਨਾਲ-ਨਾਲ ਕਾਲਜ ਦੇ ਤਜਰਬੇਕਾਰ ਅਧਿਆਪਕਾਂ ਦਾ ਸਹੀ ਮਾਰਗਦਰਸ਼ਨ ਅਤੇ ਮਿਹਨਤ ਵੀ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਵਰਗਾ ਪੇਸ਼ਾ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰੀ ਅਤੇ ਸੇਵਾ-ਭਾਵਨਾ ਨਾਲ ਜੁੜਿਆ ਹੋਇਆ ਹੈ। ਵਿਦਿਆਰਥੀਆਂ ਵੱਲੋਂ ਅੱਜ ਪੜ੍ਹਾਈ ਵਿੱਚ ਕੀਤੀ ਜਾ ਰਹੀ ਮਿਹਨਤ ਭਵਿੱਖ ਵਿੱਚ ਉਨ੍ਹਾਂ ਨੂੰ ਇੱਕ ਕਾਮਯਾਬ ਅਤੇ ਸਮਰਪਿਤ ਨਰਸ ਬਣਾਉਣ ਲਈ ਮਜ਼ਬੂਤ ਨੀਂਹ ਤਿਆਰ ਕਰਦੀ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਲਗਨ ਨਾਲ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਵਧਾਈ ਸਮਾਰੋਹ ਦੌਰਾਨ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਕੋਮਲਜੀਤ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਸ਼ਿਵੇਨ ਕੰਬੋਜ, ਕਰਮਜੀਤ ਸਿੰਘ, ਜੁਝਾਰ ਸਿੰਘ, ਕਮਲਪ੍ਰੀਤ ਕੌਰ, ਤਾਨੀਆ, ਸੀਰਤ, ਸ਼ਗੁਫਤਾ, ਮਨਪ੍ਰੀਤ ਕੌਰ ਅਤੇ ਆਚਲ ਸਮੇਤ ਸਮੂਹ ਕਾਲਜ ਸਟਾਫ਼ ਹਾਜ਼ਰ ਸੀ।