ਸ਼ਹੀਦ ਭਗਤ ਸਿੰਘ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਜੀਐੱਨਐੱਮ ਦੂਜੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 24 Feb 2026 04:01 PM (IST)
Updated Date: Tue, 24 Feb 2026 04:04 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਵਿਖੇ ਜੀਐੱਨਐੱਮ ਦੂਜੇ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਸੰਦੀਪ ਕੌਰ ਸਪੁੱਤਰੀ ਮੇਜਾ ਸਿੰਘ ਨੇ ਪਹਿਲੇ ਦਰਜੇ, ਕੋਮਲਪ੍ਰੀਤ ਕੌਰ ਸਪੁੱਤਰੀ ਜਸਵੀਰ ਸਿੰਘ ਨੇ ਦੂਜੇ ਦਰਜੇ ਅਤੇ ਸੁਨਾਮੀ ਅਸਤਰ ਸਪੁੱਤਰੀ ਹਰਨੂਰ ਮਸੀਹ ਨੇ ਤੀਜੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ। ਧਰਮਪਾਲ ਬਾਂਸਲ (ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ) ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕ ਦੋਵੇਂ ਵਧਾਈ ਦੇ ਪਾਤਰ ਹਨ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ। ਪੜ੍ਹਾਈ ਦੁਨੀਆਂ ਵਿਚ ਅਗਾਂਹ ਵੱਧਣ ਤੇ ਗਿਆਨਵਾਨ ਬਣਾ ਕੇ ਜ਼ਿੰਦਗੀ ਵਿਚ ਅੱਗੇ ਵੱਧਣ ਦੇ ਕਾਬਲ ਬਣਾਉਂਦੀ ਹੈ। ਅੱਜ ਦੇ ਮੋਡਰਨ ਯੁੱਗ ਵਿਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ। ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਉਪਰਾਲੇ ਕੀਤੇ ਜਾਦੇ ਹਨ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿਚ ਆਪਣੀ ਇਕ ਵੱਖਰੀ ਪਛਾਣ ਕਾਇਮ ਕੀਤੀ ਹੈ। ਪ੍ਰਿੰਸੀਪਲ ਸੁਖਦੀਪ ਕੌਰ ਵੱਲੋਂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਹ ਸਟਾਫ ਅਤੇ ਬੱਚਿਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵੱਲੋਂ ਸਟਾਫ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਹੋਰ ਵੀ ਵਧੀਆ ਨਤੀਜੇ ਲਿਆਂਦੇ ਜਾ ਸਕਣ ਅਤੇ ਬੱਚਿਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਪਿਛਲੇ ਲਗਭਗ 16 ਸਾਲਾ ਤੋਂ ਮੈਡੀਕਲ ਖੇਤਰ ਵਿਚ ਬੱਚਿਆਂ ਨੂੰ ਨਰਸਿੰਗ ਕਿੱਤੇ ਦੇ ਨਾਲ–ਨਾਲ ਸਮਾਜ ਵਿਚ ਵਿਚਰਨ ਦੀ ਸਿੱਖਿਆ ਦਿੰਦਾ ਰਿਹਾ ਹੈ ਤੇ ਸਟਾਫ ਦੀ ਮਿਹਨਤ ਸਦਕਾ ਤਰੱਕੀ ਕਰ ਰਿਹਾ ਹੈ ਅਤੇ ਵਿਦਿਆਰਥੀਆ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਾ ਹੈ। ਇਸ ਮੌਕੇ ਸਮੂਹ ਕਾਲਜ ਸਟਾਫ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਰਬਿਕਾ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਪੂਜਾ, ਅਮਨਦੀਪ ਕੌਰ, ਕੋਮਲਜੀਤ ਕੌਰ, ਮਮਤਾ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਲ ਸਨ।