ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਦਾ ਬੀ.ਐੱਸ.ਸੀ. ਨਰਸਿੰਗ 5ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 21 Nov 2026 04:51 PM (IST)
Updated Date: Sun, 22 Nov 2026 04:02 AM (IST)
-ਸੰਚੇਤਨਾ ਨੇ ਪਹਿਲਾ, ਕੋਮਲਪ੍ਰੀਤ ਕੌਰ ਨੇ ਦੂਜਾ ਤੇ ਅਮਨਦੀਪ ਕੌਰ ਤੇ ਸੁਖਬੀਰ ਕੌਰ ਨੇ ਤੀਜਾ ਦਰਜਾ ਹਾਸਲ ਕੀਤਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਥਾਨਕ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਸੋਢੇਵਾਲਾ, ਫ਼ਿਰੋਜ਼ਪੁਰ ਵਿਖੇ ਬੀ.ਐੱਸ.ਸੀ. ਨਰਸਿੰਗ (2023-27) ਦੇ 5ਵੇਂ ਸਮੈਸਟਰ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ, ਜਿਸ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਾਪਤ ਨਤੀਜਿਆਂ ਅਨੁਸਾਰ ਸੰਚੇਤਨਾ ਸਪੁੱਤਰੀ ਸੁਖਚੈਨ ਕੁਮਾਰ ਨੇ ਪਹਿਲਾ ਦਰਜਾ, ਕੋਮਲਪ੍ਰੀਤ ਕੌਰ ਸਪੁੱਤਰੀ ਸੁਰਜੀਤ ਸਿੰਘ ਨੇ ਦੂਜਾ ਦਰਜਾ ਅਤੇ ਅਮਨਦੀਪ ਕੌਰ ਸਪੁੱਤਰੀ ਅਵਤਾਰ ਸਿੰਘ ਤੇ ਸੁਖਬੀਰ ਕੌਰ ਸਪੁੱਤਰੀ ਅੰਗਰੇਜ ਸਿੰਘ ਨੇ ਤੀਜਾ ਦਰਜਾ ਹਾਸਲ ਕਰਕੇ ਪ੍ਰੀਖਿਆ ਸਫ਼ਲਤਾਪੂਰਵਕ ਪਾਸ ਕੀਤੀ ਹੈ। ਇਸ ਸ਼ਾਨਦਾਰ ਸਫ਼ਲਤਾ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਾਲਜ ਦੇ ਡਾਇਰੈਕਟਰ, ਹਾਰਮਨੀ ਆਯੁਰਵੈਦਿਕ ਕਾਲਜ ਦੇ ਡਾਇਰੈਕਟਰ ਅਤੇ ਭਗਤੀ ਭਜਨ ਗਰੁੱਪ ਦੇ ਸੰਸਥਾਪਕ ਧਰਮਪਾਲ ਬਾਂਸਲ ਨੇ ਕਿਹਾ ਕਿ ਇਸ ਬਿਹਤਰੀਨ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕ ਦੋਵੇਂ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ, ਜੋ ਗਿਆਨਵਾਨ ਬਣਾ ਕੇ ਵਿਅਕਤੀ ਨੂੰ ਜੀਵਨ ਵਿਚ ਅੱਗੇ ਵਧਣ ਦੇ ਕਾਬਲ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਇਕ ਬਹੁਤ ਹੀ ਜ਼ਿੰਮੇਵਾਰੀ ਵਾਲਾ ਅਤੇ ਸੇਵਾ-ਭਾਵਨਾ ਨਾਲ ਜੁੜਿਆ ਖੇਤਰ ਹੈ ਅਤੇ ਵਿਦਿਆਰਥੀਆਂ ਦੀ ਇਹ ਮਿਹਨਤ ਭਵਿੱਖ ਵਿਚ ਇਕ ਕਾਮਯਾਬ ਅਤੇ ਸਮਰਪਿਤ ਨਰਸ ਬਣਨ ਲਈ ਮਜ਼ਬੂਤ ਨੀਂਹ ਤਿਆਰ ਕਰਦੀ ਹੈ। ਧਰਮਪਾਲ ਬਾਂਸਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਬੱਚਿਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਕਾਲਜ ਪਿਛਲੇ ਕਰੀਬ 16 ਸਾਲਾਂ ਤੋਂ ਮੈਡੀਕਲ ਖੇਤਰ ਵਿਚ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਦੇ ਨਾਲ-ਨਾਲ ਸਮਾਜ ਵਿਚ ਵਿਚਰਨ ਦੀ ਸਿੱਖਿਆ ਦੇ ਰਿਹਾ ਹੈ ਅਤੇ ਸਟਾਫ਼ ਦੀ ਮਿਹਨਤ ਸਦਕਾ ਲਗਾਤਾਰ ਤਰੱਕੀ ਕਰ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਕੋਮਲਜੀਤ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਸ਼ਿਵੇਨ ਕੰਬੋਜ, ਕਰਮਜੀਤ ਸਿੰਘ, ਜੁਝਾਰ ਸਿੰਘ, ਕਮਲਪ੍ਰੀਤ ਕੌਰ, ਤਾਨੀਆ, ਸੀਰਤ, ਸ਼ਗੁਫ਼ਤਾ, ਮਨਪ੍ਰੀਤ ਕੌਰ ਅਤੇ ਆਂਚਲ ਸਮੇਤ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।