ਨੈਨਾ ਰਾਣਾ ਨੇ ਨਰਸਿੰਗ ਕਾਲਜ ਸੋਢੇਵਾਲਾ ’ਚੋਂ ਮਾਰੀ ਬਾਜ਼ੀ
ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ, ਨੈਨਾ ਰਾਣਾ ਨੇ ਮਾਰੀ ਬਾਜ਼ੀ
Publish Date: Fri, 08 May 2026 04:58 PM (IST)
Updated Date: Fri, 08 May 2026 04:59 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੋਢੇਵਾਲਾ ਦੇ ਬੀਐੱਸਸੀ ਨਰਸਿੰਗ 2022-26 ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਪ੍ਰੀਖਿਆ ਵਿਚ ਨੈਨਾ ਰਾਣਾ ਸਪੁੱਤਰੀ ਕ੍ਰਿਸ਼ਨ ਹਰੀ ਨੇ ਕਾਲਜ ਵਿੱਚੋਂ ਟਾਪ ਕੀਤਾ ਹੈ। ਇਸੇ ਤਰ੍ਹਾਂ ਨੈਨਸੀ ਰਾਣਾ ਸਪੁੱਤਰੀ ਕ੍ਰਿਸ਼ਨ ਹਰੀ ਨੇ ਦੂਜਾ ਤੇ ਕੋਮਲਪ੍ਰੀਤ ਕੌਰ ਸਪੁੱਤਰੀ ਜਸਵਿੰਦਰ ਸਿੰਘ ਨੇ ਤੀਜਾ ਦਰਜਾ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਸਫਲਤਾ ’ਤੇ ਧਰਮਪਾਲ ਬਾਂਸਲ ਸੰਸਥਾਪਕ ਭਗਤੀ ਭਜਨ ਗਰੁੱਪ, ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਕਾਲਜ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਧਰਮਪਾਲ ਬਾਂਸਲ ਵੱਲੋਂ ਸਮੇਂ-ਸਮੇਂ ’ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾਂਦੇ ਉਪਰਾਲਿਆਂ ਸਦਕਾ ਹੀ ਇਸ ਸੰਸਥਾ ਨੇ ਵਿੱਦਿਅਕ ਖੇਤਰ ਵਿਚ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ। ਕਾਲਜ ਪ੍ਰਿੰਸੀਪਲ ਸੁਖਦੀਪ ਕੌਰ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ, ਪ੍ਰਿਯੰਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਪੂਨਮ, ਕੋਮਲਜੀਤ ਕੌਰ, ਮਮਤਾ, ਬਲਵਿੰਦਰ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ ਅਤੇ ਆਂਚਲ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।