ਸ੍ਰੋਮਣੀ ਅਕਾਲੀ ਦਲ ਵੱਲੋਂ ਮਾਘੀ ਕਾਨਫਰੰਸ ਤੇ ਪੁੱਜਣ ਦਾ ਸੱਦਾ : ਹਰਪ੍ਰੀਤ ਹੀਰੋ
ਸ੍ਰੋਮਣੀ ਅਕਾਲੀ ਦਲ ਵੱਲੋਂ ਮਾਘੀ ਕਾਨਫਰੰਸ ਤੇ ਪੁੱਜਣ ਦਾ ਸੱਦਾ : ਹਰਪ੍ਰੀਤ ਸਿੰਘ ਹੀਰੋ
Publish Date: Mon, 12 Jan 2026 06:23 PM (IST)
Updated Date: Mon, 12 Jan 2026 06:24 PM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਦੇ ਉੱਤੇ ਚਾਲੀ ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਦੇ ਮੇਲੇ ਦੇ ਮੌਕੇ ਵੱਡੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਬਾਰੇ ਗੱਲ ਕਰਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਹਲਕਾ ਇੰਚਾਰਜ਼ ਹਰਪ੍ਰੀਤ ਸਿੰਘ ਹੀਰੋ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰੀ ਮਾਘੀ ਮੇਲੇ ਤੇ ਸ਼੍ਰੋਮਣੀ ਅਕਾਲੀ ਦਲ ਵੱਲੋ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਜਾ ਰਹੀ ਕਾਨਫਰੰਸ ਵਿਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਹੈ ਤੇ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਸੰਗਤਾਂ ਮਾਘੀ ਮੇਲੇ ਦੀ ਇਸ ਕਾਨਫਰੰਸ ਵਿੱਚ ਪੁੱਜ ਕੇ ਪਾਰਟੀ ਦੇ ਸੀਨੀਅਰ ਲੀਡਰਾਂ, ਆਗੂਆਂ ਦੇ ਵਿਚਾਰ ਸੁਣੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਦੇ ਜੋ ਹਾਲਾਤ ਬਣੇ ਹੋਏ ਹਨ ਉਹ ਸਾਰੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ। ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਉਨ੍ਹਾਂ ਕਿਹਾ ਕਿ ਆਏ ਦਿਨ ਪੰਜਾਬ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ। ਦਿਨ ਦਿਹਾੜੇ ਕਤਲ ਹੋ ਰਹੇ ਹਨ। ਇਸ ਲਈ ਸੂਬੇ ਵਿਚ ਅਮਨ ਸ਼ਾਂਤੀ ਬਹਾਲ ਕਰਨ ਅਤੇ ਪੰਜਾਬ ਨੂੰ ਮੁੜ ਆਪਣੇ ਪੈਰਾਂ ਤੇ ਖੜਾ ਕਰਨ ਲਈ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਪੰਜਾਬ ਵਾਸੀਆਂ ਨੇ ਪੂਰਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਇੱਕ ਵਾਰ ਫਿਰ ਪੁਰਜੋਰ ਅਪੀਲ ਕੀਤੀ ਕਿ ਸੰਗਤਾਂ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਵੱਲੋ ਮਾਘੀ ਮੇਲੇ ਤੇ ਹੋ ਰਹੀ ਕਾਨਫਰੰਸ ਵਿਚ ਪੁੱਜ ਕੇ ਪਾਰਟੀ ਦੇ ਸੀਨੀਅਰ ਲੀਡਰਾਂ, ਆਗੂਆਂ ਤੋਂ ਪਾਰਟੀ ਵੱਲੋ ਆਉਣ ਵਾਲੇ ਸਮੇਂ ਲਈ ਕੀ ਵਿਉਂਤਬੰਦੀ ਉਲੀਕੀ ਜਾਂ ਰਹੀ ਉਸ ਬਾਰੇ ਵਿਚਾਰ ਸੁਣੇ ਜਾਣ। ਇਸ ਮੌਕੇ ਉਨ੍ਹਾਂ ਨਾਲ ਨਛੱਤਰ ਸਿੰਘ ਸੰਧੂ, ਜਸਵਿੰਦਰ ਸਿੰਘ ਭੁੱਲਰ, ਸੁਖਵੰਤ ਸਿੰਘ, ਬਲਦੇਵ ਸਿੰਘ ਮੱਲਾਂਵਾਲਾ, ਨਿਰਮਲ ਸਿੰਘ ਖੱਚਰ ਵਾਲਾ,ਨਿਸ਼ਾਨ ਸਿੰਘ ਚਾਹਲ, ਹਰਪਾਲ ਸਿੰਘ ਮੱਲਾ ਵਾਲਾ, ਕੁਲਦੀਪ ਸਿੰਘ ਡੋਗਰਾ, ਕੁਲਦੀਪ ਸਿੰਘ ਸੰਦੂ, ਮਨਜੀਤ ਸਿੰਘ, ਦਿਲਬਾਗ ਸਿੰਘ ਮਾਣਕੀਆਂ, ਅਜੇ ਐੱਸਓਆਈ, ਨਿਸ਼ਾਨ ਸਿੰਘ ਮੱਲਾਂਵਾਲਾ, ਰਣਜੀਤ ਸਿੰਘ ਮੋਮੀ, ਸੰਤੋਖ ਸਿੰਘ ਧੰਜੂ, ਲਖਵਿੰਦਰ ਸਿੰਘ ਹਾਜ਼ਰ ਸਨ।