ਅੰਗਰੇਜ਼ ਭੁੱਲਰ, ਿਫ਼ਰੋਜ਼ਪੁਰ

ਸ਼ੋ੍ਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਬਿਜਲੀ ਦੀ ਸਮੱਸਿਆ, ਪੰਜਾਬ ਦੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਮਆਵਜ਼ਾ, ਸੂਬੇ ਅੰਦਰ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰਲ ਕਰਨ, ਡੀਜ਼ਲ, ਪੈਟਰਲ ਤੇ ਰਸੋਈ ਗੈਸ ਦੀਆਂ ਦੀਆਂ ਕੀਮਤਾਂ ਵਿਚ ਵਾਧਾ ਅਤੇ ਦਿੱਲੀ ਸਰਕਾਰ ਨਾਲ ਗੈਰ ਕਾਨੂੰਨੀ 'ਤੇ ਗੈਰ ਸੰਵਿਧਾਨਕ ਸਮਝੌਤਾ ਕਰਕੇ ਪੰਜਾਬ ਦੇ ਹੱਕ ਗਿਰਵੀ ਰੱਖਣ ਦੇ ਵਿਰੋਧ ਵਿਚ ਰਾਜਪਾਲ ਪੰਜਾਬ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿਚ ਦਿੱਤਾ ਮੰਗ ਪੱਤਰ ਡਿਪਟੀ ਕਮਿਸ਼ਨਰ ਦੀ ਗੈਰ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰਰਾਪਤ ਕੀਤਾ। ਮੰਗ ਪੱਤਰ ਵਿਚ ਸ਼ੋ੍ਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਮਾਰਚ ਮਹੀਨੇ ਵਿਚ ਇਕ ਦਮ ਗਰਮੀ ਵੱਧਣ ਕਰਕੇ ਸੂਬੇ ਵਿਚ ਕਣਕ ਦੇ ਝਾੜ ਵਿਚ ਵੱਡੀ ਕਮੀ ਆਈ ਹੈ, ਜਿਸ ਕਾਰਨ ਕਿਸਾਨਾਂ ਨੂੰ ਬਹੁਤ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਹ ਕੁਦਰਤੀ ਮਾਰ ਹੈ ਅਤੇ ਇਸ ਵਿਚ ਕਿਸਾਨ ਦੀ ਮੱਦਦ ਕਰਨਾ ਸਰਕਾਰ ਦਾ ਨੈਤਿਕ ਫਰਜ਼ ਬਣਦਾ ਹੈ। ਪਰ ਹੈਰਾਨੀ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਨੂੰ ਅਜੇ ਤੱਕ ਕੁਦਰਤੀ ਆਫਤ ਘੋਸ਼ਿਤ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸਾਨਾਂ ਦੇ ਮੁਆਜ਼ਮੇ ਦੇ ਕੇਸ ਬਣਾ ਕੇ ਕੇਂਦਰ ਸਰਕਾਰ ਕੋਲ ਭੇਜਿਆ ਗਿਆ। ਜਿਸ ਦਿਨ ਦੀ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਉਸ ਦਿਨ ਤੋਂ ਲੈ ਕੇ ਅੱਜ ਤੱਕ ਸਾਰੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਨਿਘਰ ਚੁੱਕੀ ਹੈ। ਮੰਗ ਪੱਤਰ ਵਿਚ ਲਿਖਿਆ ਹੈ ਕਿ ਡੀਜਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਜੀਵਨ ਨਿਰਬਾਹ ਕਰਨਾ ਮੁਸ਼ਕਲ ਕੀਤਾ ਹੋਇਆ ਹੈ। ਰਸੋਈ ਗੈਸ ਦੀਆਂ ਕੀਮਤਾਂ ਵਿਚ ਪਿਛਲੇ ਮਹੀਨਿਆਂ ਵਿਚ ਬੇਤਹਾਸ਼ਾ ਵਾਧਾ ਹੋਇਆ ਹੈ। ਮੌਜ਼ੂਦਾ 50 ਰੁਪਏ ਦੇ ਵਾਧੇ ਨਾਲ ਰਸੋਈ ਗੈਸ ਸਿਲੰਡਰ 1010 ਰੁਪਏ ਤੇ ਪਹੁੰਚ ਗਿਆ ਹੈ ਜੋ ਕਿ ਆਮ ਪਰਿਵਾਰ ਵਾਸਤੇ ਬੇਹੱਦ ਮਹਿੰਗਾ ਹੈ। ਇਸੇ ਤਰਾਂ੍ਹ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਨਾਂ੍ਹ ਦੋਵਾਂ ਦੇ ਵਾਧੇ ਨਾਲ ਬੱਸਾਂ, ਰੇਲ ਗੱਡੀਆਂ, ਟੈਕਸੀਆਂ ਅਤੇ ਆਟੋ ਵਗੈਰਾ ਦੇ ਕਿਰਾਇਆ ਵਿਚ ਵੀ ਬਹੁਤ ਵੱਡਾ ਵਾਧਾ ਹੋ ਰਿਹਾ ਹੈ। ਮੰਗ ਪੱਤਰ ਵਿਚ ਉਨਾਂ੍ਹ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਦਿੱਲੀ ਦੀ ਸੂਬਾ ਸਰਕਾਰ ਨਾਲ ਇਕ ਸਮਝੌਤਾ (ਐੱਮਓਯੂ) ਉਪਰ ਦਸਤਖਤ ਕੀਤੇ ਗਏ ਹਨ ਜਿਸ ਨੂੰ ਲੈ ਕੇ ਸਮੂਹ ਪੰਜਾਬੀ ਬੇਹੱਦ ਚਿੰਤਤ ਅਤੇ ਮਾਯੂਸ ਹਨ। ਲੋਕੀਂ ਅਜਿਹਾ ਮਹਿਸੂਸ ਕਰ ਰਹੇ ਹਨ ਕਿ ਜਿਥੇ ਇਹ ਸਮੌਝਤਾ ਗੈਰ ਕਾਨੂੰਨੀ ਸੰਵਿਧਾਨਕ ਹੈ ਉਥੇ ਇਹ ਗੈਰਤਮੰਦ ਪੰਜਾਬੀਆਂ ਦੇ ਸਵੈ ਮਾਣ ਨੂੰ ਵੀ ਭਾਰੀ ਚੋਟ ਪਹੁੰਚਾਉਦਾ ਹੈ। ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਦੇ ਜਨਰਲ ਸਕੱਤਰ 'ਤੇ ਬਲਾਰੇ ਕਰਨੈਲ ਸਿੰਘ ਪੀਰ ਮਹੰਮਦ, ਜ਼ਿਲਾ ਸ਼ਹਿਰੀ ਪ੍ਰਧਾਨ ਰੋਹਿਤ ਵੋਹਰਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਵੀਰਪਾਲ ਕੌਰ,ਜ਼ਿਲ੍ਹਾ ਸ਼ਹਿਰੀ ਪ੍ਰਧਾਨ ਲਵਜੀਤ ਸਿੰਘ ਲਵਲੀ ਥਿੰਦ,ਨਵਨੀਤ ਗੋਰਾ, ਕੁਲਵਿੰਦਰ ਸਿੰਘ, ਉਪਕਾਰ ਸਿੰਘ ਸਿੱਧੂ, ਸੰਜੂ ਠੇਕੇਦਾਰ ,ਸ਼ੋ੍ਮਣੀ ਕਮੇਟੀ ਮੈਂਬਰ ਸਤਪਾਲ ਸਿੰਘ ਤਲਵੰਡੀ ਤੇ ਪ੍ਰਰੀਤਮ ਸਿੰਘ ਮਲਸੀਆਂ, ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਪਪੂ ਕਤਵਾਲ, ਸੰਯਕਤ ਸਕੱਤਰ ਲਖਵੀਰ ਸਿੰਘ ਉਪਲ ਬਸਤੀ ਵਕੀਲਾਂ ਵਾਲੀ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ, ਆਈਟੀ ਵਿੰਗ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਜਸਪ੍ਰਰੀਤ ਸਿੰਘ ਮਾਨ, ਬੀਸੀ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਕਲਸੀ, ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਸ਼ਹਿਰੀ ਪ੍ਰਧਾਨ ਮਨਪ੍ਰਰੀਤ ਸਿੰਘ ਖਾਲਸਾ, ਸਾਬਕਾ ਚੇਅਰਮੈਨ ਬਚਿਤਰ ਸਿੰਘ ਮੋਰ, ਮਨਦੀਪ ਸੋਈ ਆਦਿ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਮੌਜ਼ੂਦ ਸਨ।