ਸ੍ਰੀ ਰਾਮ ਕਥਾ 5 ਦਸੰਬਰ ਤੋਂ ਹੋਵੇਗੀ ਸ਼ੁਰੂ
ਹੈਪੀ ਕਾਠਪਾਲ.ਪੰਜਾਬੀ ਜਾਗਰਣ,ਜਲਾਲਾਬਾਦ :ਦਿਵਿਆ
Publish Date: Sat, 28 Nov 2026 03:42 PM (IST)
Updated Date: Sat, 28 Nov 2026 03:43 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ,ਜਲਾਲਾਬਾਦ :ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਆਉਣ ਵਾਲੀ 5 ਦਸੰਬਰ ਤੋਂ 9 ਦਸੰਬਰ ਤੱਕ ਸਥਾਨਕ ਸ਼ਿਵ ਭਵਨ ਵਿਖੇ ਸ੍ਰੀ ਰਾਮ ਕਥਾ ਦਾ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾਨ ਦੇ ਸੇਵਾਦਾਰਾਂ ਵੱਲੋਂ ਘਰ-ਘਰ ਜਾ ਕੇ ਸੱਦਾ ਪੱਤਰ ਵੰਡੇ ਜਾ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਕਥਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵਾਮੀ ਧੀਰਾਨੰਦ ਨੇ ਦੱਸਿਆ ਕਿ ਸ੍ਰੀ ਰਾਮ ਕਥਾ ਦਾ ਵਾਚਨ ਕਰਨ ਲਈ ਦਿਵਿਆ ਗੁਰੂ ਸ੍ਰੀ ਆਸ਼ੂਤੋਸ਼ ਮਹਾਰਾਜ ਦੀ ਸ਼ਿਸ਼ਿਆ ਕਥਾ ਵਿਆਸ ਪ੍ਰਗਿਆਚਕਸ਼ੂ ਸਾਧਵੀ ਸ਼ਚੀ ਭਾਰਤ ਸੰਤ ਸਮਾਜ ਸਮੇਤ ਜਲਾਲਾਬਾਦ ਪਹੁੰਚ ਰਹੇ ਹਨ। ਉਹ ਸ੍ਰੀ ਰਾਮ ਜੀ ਦੇ ਪਾਵਨ ਜੀਵਨ ਚਰਿੱਤਰ ਤੋਂ ਪ੍ਰੇਰਨਾ ਦੇਣ ਦੇ ਨਾਲ-ਨਾਲ ਪ੍ਰਭੂ ਰਾਮ ਦੀਆਂ ਲੀਲਾਵਾਂ ਵਿੱਚ ਛੁਪੇ ਅਧਿਆਤਮਿਕ ਰਹੱਸਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਦੀਆਂ ਸਮੂਹ ਧਾਰਮਿਕ, ਰਾਜਨੀਤਿਕ, ਪ੍ਰਸ਼ਾਸਨਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ਵੀ ਕਥਾ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਸੱਦਾ ਦਿੱਤਾ ਜਾ ਰਿਹਾ ਹੈ।