- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਾਣਾ ਮੰਡੀ ਮਖੂ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ 3 ਅਕਤੂਬਰ ਨੂੰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਦਾਣਾ ਮੰਡੀ ਮਖੂ ਦੇ ਸਮੂਹ ਆੜ੍ਹਤੀਆਂ ਵੱਲੋਂ ਕਰਵਾਏ ਜਾ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀਆ ਐਸੋਸੀਏਸ਼ਨ ਮਖੂ ਦੇ ਪ੍ਰਧਾਨ ਰਿਸ਼ੂ ਖੁਰਾਣਾ ਅਤੇ ਪ੍ਰਦੀਪ ਕੱਕੜ ਨੇ ਦੱਸਿਆ ਕਿ ਦਾਣਾ ਮੰਡੀ ਮਖੂ ਦੇ ਸਮੂਹ ਆੜ੍ਹਤੀਆਂ ਵੱਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਹਰ ਸਾਲ ਝੋਨੇ ਦੇ ਸੀਜਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ। ਸਮੂਹ ਆੜ੍ਹਤੀਆਂ ਦੀ ਸਰਬਸੰਮਤੀ ਨਾਲ ਲਏ ਫੈਸਲੇ ਮੁਤਾਬਿਕ ਇਸ ਵਾਰ ਨਰੰਜਨ ਸਿੰਘ ਅਜੀਤ ਸਿੰਘ ਦੀ ਆੜ੍ਹਤ ਦੀ ਦੁਕਾਨ ਨੰਬਰ 39 ਦਾਣਾ ਮੰਡੀ ਮਖੂ ਵਿਖੇ 3 ਅਕਤੂਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾ ਰਿਹਾ ਹੈ, 5 ਅਕਤੂਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸੰਪੂਰਨ ਉਪਰੰਤ ਰਾਗੀ ਢਾਡੀ ਜੱਥੇ ਵੱਲੋਂ ਕੀਰਤਨ ਕੀਤਾ ਜਾਵੇਗਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਜਾਵੇਗੀ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸੰਪੂਰਨ ਉਪਰੰਤ ਸੰਗਤ ਵਿੱਚ ਲੰਗਰ ਵਰਤਾਇਆ ਜਾਵੇਗਾ।