ਖੁੰਦਰ ਉਤਾੜ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮ 4 ਨੂੰ ਖੁੰਦਰ ਉਤਾੜ ਵਿਖੇ 4 ਸਤੰਬਰ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਸਮਾਗਮ
Publish Date: Fri, 28 Aug 2026 06:05 PM (IST)
Updated Date: Fri, 28 Aug 2026 06:07 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਖੁੰਦਰ ਉਤਾੜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ 4 ਸਤੰਬਰ ਨੂੰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮਨੁੱਖਤਾ ਦੀ ਸੇਵਾ ਨੌਜਵਾਨ ਸਭਾ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਭਜਨ-ਕੀਰਤਨ ਅਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ। ਇਸ ਮੌਕੇ ਮਸ਼ਹੂਰ ਭਜਨ ਗਾਇਕਾ ਹਰਮਨ ਜਰਮਨ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਮਹਿਮਾ ਨਾਲ ਸਬੰਧਤ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ। ਉਨ੍ਹਾਂ ਦੀ ਭਗਤੀਮਈ ਪੇਸ਼ਕਾਰੀ ਦਾ ਸੰਗਤ ਵੱਲੋਂ ਆਨੰਦ ਮਾਣਿਆ ਜਾਵੇਗਾ। ਆਯੋਜਕਾਂ ਵੱਲੋਂ ਦੱਸਿਆ ਗਿਆ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਇਸ ਪਵਿੱਤਰ ਮੌਕੇ ’ਤੇ ਇਲਾਕੇ ਦੀ ਸੰਗਤ ਵਿੱਚ ਵੱਡਾ ਉਤਸ਼ਾਹ ਹੈ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਧਾਰਮਿਕ ਸਮਾਗਮ ਅਨਾਜ ਮੰਡੀ, ਖੁੰਦਰ ਉਤਾੜ ਵਿਖੇ ਰਾਤ 9 ਵਜੇ ਸ਼ੁਰੂ ਹੋਵੇਗਾ। ਮਨੁੱਖਤਾ ਦੀ ਸੇਵਾ ਨੌਜਵਾਨ ਸਭਾ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਆਯੋਜਕਾਂ ਨੇ ਸੰਗਤ ਨੂੰ ਸਮੇਂ ਸਿਰ ਪਹੁੰਚਣ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।