ਮਨੀਸ਼ ਸਿਸੋਦੀਆ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ, ਫਿਰੋਜ਼ਪਰ ਵਿਖੇ ਪਹੁੰਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਸਮਾਧਾਂ ’ਤੇ ਮੱਥਾ ਟੇਕਿਆ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਸ਼ਹੀਦੇ ਆਜ਼ਮ ਦੇ ਸਾਥੀ ਬਟੁਕੇਸ਼ਵਰ ਦੱਤ ਅਤੇ ਪੰਜਾਬ ਮਾਤਾ ਵਿਦਿਆਵਤੀ ਦੀ ਸਮਾਧ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

ਪਰਮਿੰਦਰ ਸਿੰਘ ਥਿੰਦ,ਪੰਜਾਬੀ ਜਾਗਰਣ, ਫਿਰੋਜ਼ਪੁਰ : ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੈਬਨਿਟ ਹੁਸੈਨੀਵਾਲਾ ਵਿਖੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਸਬੰਧੀ ਇੱਕ ਮਹੱਤਵਪੂਰਨ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵੀ ਫੈਸਲਾ ਲਿਆ ਹੈ, ਉਹ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਲਿਆ ਗਿਆ ਹੈ।
ਮਨੀਸ਼ ਸਿਸੋਦੀਆ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ, ਫਿਰੋਜ਼ਪਰ ਵਿਖੇ ਪਹੁੰਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਸਮਾਧਾਂ ’ਤੇ ਮੱਥਾ ਟੇਕਿਆ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਸ਼ਹੀਦੇ ਆਜ਼ਮ ਦੇ ਸਾਥੀ ਬਟੁਕੇਸ਼ਵਰ ਦੱਤ ਅਤੇ ਪੰਜਾਬ ਮਾਤਾ ਵਿਦਿਆਵਤੀ ਦੀ ਸਮਾਧ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਮਨੀਸ਼ ਸਿਸੋਦੀਆਂ ਇੰਨ੍ਹੀਂ ਦਿਨੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ਼ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਨਰੇਸ਼ ਕਟਾਰੀਆ ਵੀ ਹਾਜ਼ਰ ਸਨ।
ਹਾਲਾਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਫੈਸਲਾ
ਭੁੱਲਰ ਦੇ ਅਸਤੀਫ਼ੇ ਦੇ ਸਵਾਲ 'ਤੇ, ਸਿਸੋਦੀਆ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੀ ਕਾਰਵਾਈ ਤੱਥਾਂ ਅਤੇ ਹਾਲਾਤਾਂ 'ਤੇ ਅਧਾਰਤ ਸੀ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਸਰਕਾਰ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸਿਧਾਂਤਾਂ 'ਤੇ ਕੰਮ ਕਰਦੀ ਹੈ।
ਇਸ ਮੌਕੇ ਮਨੀਸ਼ ਸਿਸੋਦੀਆ ਨੇ ਆਖਿਆ ਕਿ ਉਹ ਅੱਜ ਫਿਰੋਜ਼ਪੁਰ ਕੋਲੋਂ ਲੰਘ ਰਹੇ ਸਨ ਤਾਂ ਉਨ੍ਹਾਂ ਦਾ ਮੰਨ ਹੋਇਆ ਕਿ ਉਹ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਤਮਸਤਕ ਜ਼ਰੂਰ ਹੋਣ, ਜਿਨ੍ਹਾਂ ਦੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾਂ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਕਾਮਯਾਬੀ ਲਈ ਕੰਮ ਕਰਨਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਹਿੰਦ-ਪਾਕ ਬਾਰਡਰ ’ਤੇ ਰੀਟਰੀਟ ਸੈਰੇਮਨੀ ਦਾ ਵੀ ਆਨੰਦ ਮਾਨਿਆ ਅਤੇ ਉਥੇ ਬੀਐਸਐਫ ਦੇ ਜਵਾਨਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਜਵਾਨ ਜੋ ਕਿ ਦਿਨ-ਰਾਤ ਸਰਹੱਦਾ ’ਤੇ ਆਪਣੀਆਂ ਡਿਊਟੀ ਨਿਭਾ ਰਹੇ ਹਨ ਇਨ੍ਹਾਂ ਕਰ ਕੇ ਹੀ ਅਸੀਂ ਆਪਣੇ ਘਰਾਂ ਵਿੱਚ ਬੇਚਿੰਤ ਹੋ ਕੇ ਸੋ ਰਹੇ ਹਾਂ, ਸਾਨੂੰ ਸਾਰਿਆਂ ਨੂੰ ਇਨ੍ਹਾਂ ’ਤੇ ਮਾਨ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ , ਚੇਅਰਮੈਨ ਪੰਜਾਬ ਬੀ.ਸੀ ਕਮਿਸ਼ਨ ਡਾ. ਮਲਕੀਤ ਥਿੰਦ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਜਿੰਦਰ ਘਾਂਗਾ , ਡਾਕਟਰ ਅੰਮ੍ਰਿਤਪਾਲ ਸਿੰਘ ਸੋਢੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਤੇ ਪਤਵੰਦੇ ਹਾਜ਼ਰ ਸਨ।