ਫਿਰੋਜ਼ਪੁਰ ਦੇ 6 ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਮਿਲੇਗਾ ‘ਸਟੇਟ ਟੀਚਰ ਐਵਾਰਡ 2026’ ਫਿਰੋਜ਼ਪੁਰ ਦੇ 6 ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਮਿਲੇਗਾ ‘ਸਟੇਟ ਟੀਚਰ ਐਵਾਰਡ 2026’
Publish Date: Fri, 04 Sep 2026 07:51 PM (IST)
Updated Date: Fri, 04 Sep 2026 07:52 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਿੱਖਿਆ ਵਿਭਾਗ ਪੰਜਾਬ ਵੱਲੋਂ 5 ਸਤੰਬਰ ਨੂੰ ਮਨਾਏ ਜਾ ਰਹੇ ਅਧਿਆਪਕ ਦਿਵਸ ਦੇ ਮੌਕੇ ਦਿੱਤੇ ਜਾਣ ਵਾਲੇ ਰਾਜ ਪੁਰਸਕਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ਖੇਤਰ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ 6 ਵੱਖ-ਵੱਖ ਅਧਿਆਪਕਾਂ ਅਤੇ ਪ੍ਰਬੰਧਕੀ ਅਧਿਕਾਰੀਆਂ ਦੀ ‘ਸਟੇਟ ਟੀਚਰਜ਼ ਐਵਾਰਡ 2026’ ਲਈ ਚੋਣ ਹੋਈ ਹੈ। ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਮੈਰਿਟ ਦੇ ਅਧਾਰ ’ਤੇ ਚੁਣੇ ਗਏ ਇਨ੍ਹਾਂ ਅਧਿਆਪਕਾਂ ਨੂੰ ਸਟੇਟ ਐਵਾਰਡ, ਯੰਗ ਅਧਿਆਪਕ ਐਵਾਰਡ ਅਤੇ ਪ੍ਰਬੰਧਕੀ ਐਵਾਰਡ ਦੀਆਂ ਸ਼੍ਰੇਣੀਆਂ ਵਿਚ ਸਨਮਾਨਿਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਚੁਣੇ ਗਏ ਇਨ੍ਹਾਂ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਸੱਦਾ ਪੱਤਰ ਭੇਜ ਕੇ 5 ਸਤੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਨਮਾਨ ਸਮਾਰੋਹ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਜ਼ਿਲ੍ਹੇ ਦੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਇਹ ਵੱਕਾਰੀ ਰਾਜ ਪੁਰਸਕਾਰ ਮਿਲਣ ’ਤੇ ਜ਼ਿਲ੍ਹਾ ਸਿੱਖਿਆ ਵਿਭਾਗ, ਸਮੂਹ ਅਧਿਆਪਕ ਭਾਈਚਾਰੇ ਅਤੇ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਡਿਪਟੀ ਡੀਈੳ ਸੈਕੰਡਰੀ ਡਾਕਟਰ ਸਤਿੰਦਰ ਸਿੰਘ ਨੇ ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ । ............................ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਚੁਣੇ ਗਏ ਅਧਿਆਪਕ ਤੇ ਅਧਿਕਾਰੀ 1 ਗੁਰਭੇਜ ਸਿੰਘ ਮਾਸਟਰ ਕੈਡਰ ਸਰਕਾਰੀ ਹਾਈ ਸਕੂਲ ਕੋਹਾਲਾ 2 ਰਿੰਕਲ ਹੈੱਡ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ 3 ਪੂਜਾ ਅਰੋੜਾ ਪ੍ਰਾਇਮਰੀ ਕੈਡਰ ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ 4 ਰਾਜਦੀਪ ਸਿੰਘ ਸੋਢੀ ਪ੍ਰਾਇਮਰੀ ਕੈਡਰ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ...................... ਯੰਗ ਟੀਚਰ ਐਵਾਰਡ ਵਿਪਨ ਕੁਮਾਰ ਪ੍ਰਾਇਮਰੀ ਕੈਡਰ ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਅਜੈਬ ਸਿੰਘ .................. ਪ੍ਰਬੰਧਕੀ ਐਵਾਰਡ ਸੁਮਨਦੀਪ ਕੌਰ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ ਬੀ.ਪੀ.ਈ.ਓ. ਫ਼ਿਰੋਜ਼ਪੁਰ-1