ਸਰਕਾਰੀ ਕਾਲਜ ’ਚ ਕਰਵਾਏ ਵੱਖ-ਵੱਖ ਮੁਕਾਬਲੇ
ਸਰਕਾਰੀ ਕਾਲਜ ਜ਼ੀਰਾ ’ਚ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ ਅਤੇ ਰੰਗੋਲੀ ਮੁਕਾਬਲੇ ਕਰਵਾਏ
Publish Date: Sat, 14 Mar 2026 04:10 PM (IST)
Updated Date: Sat, 14 Mar 2026 04:12 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸਰਕਾਰੀ ਕਾਲਜ ਜ਼ੀਰਾ ਵਿਖੇ ਰੈੱਡ ਰਿਬਨ ਕਲੱਬ ਅਤੇ ਐੱਨਐੱਸਐੱਸ ਯੂਨਿਟ ਵੱਲੋਂ ਐੱਚਆਈਵੀ/ ਏਡਜ਼ ਨਸ਼ਾ ਵਿਰੋਧੀ ਅਤੇ ਖ਼ੂਨਦਾਨ ਸਬੰਧੀ ਰੰਗੋਲੀ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰੰਗੋਲੀ ਮੁਕਾਬਲੇ ਵਿਚ ਬੀਏ ਭਾਗ ਦੂਜਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲਾ ਸਥਾਨ, ਯਸ਼ਨਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸਲੋਗਨ ਰਾਈਟਿੰਗ ਮੁਕਾਬਲੇ ਵਿਚ ਬੀਏ ਭਾਗ ਪਹਿਲਾ ਦੀ ਵਿਦਿਆਰਥਣ ਕਮਲਜੀਤ ਕੌਰ ਨੇ ਪਹਿਲਾ ਸਥਾਨ, ਰਾਜੂ ਕੌਰ ਨੇ ਦੂਜਾ ਸਥਾਨ ਮੌਨਿਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ, ਜਸਪਿੰਦਰ ਕੌਰ ਨੇ ਦੂਸਰਾ ਸਥਾਨ ਅਤੇ ਮੰਨਤ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਪਵਿੱਤਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਐੱਚਆਈਵੀ/ ਏਡਜ਼ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ. ਸਵੇਤਾ ਜੋਸ਼ੀ, ਪ੍ਰੋ. ਵੇਦ ਪ੍ਰਕਾਸ਼, ਪ੍ਰੋ. ਸਤਵਿੰਦਰ ਪਾਲ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਪੂਜਾ, ਪ੍ਰੋ. ਕਮਲਜੀਤ ਕੌਰ, ਪ੍ਰੋ. ਗਗਨਦੀਪ ਸਿੰਘ, ਰਜਨੀਸ਼ ਕੁਮਾਰ ਲਾਇਬਰੇਰੀਅਨ, ਸਟੈਨੋ ਰਮਨਪ੍ਰੀਤ ਕੌਰ, ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਪ੍ਰੋ. ਕੁਲਵੰਤ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।