ਡੇਅਰੀ ਸਿਖਲਾਈ ਦੇ ਸਪੈਸ਼ਲ ਬੈਚ ਦੀ ਸ਼ੁਰੂਆਤ 23 ਤੋਂ : ਹਾਂਡਾ
ਅਨੁਸੂਚਿਤ ਜਾਤੀ ਵਰਗ ਲਈ 4 ਹਫਤੇ ਦੀ ਡੇਅਰੀ ਸਿਖਲਾਈ ਦਾ ਸਪੈਸ਼ਲ ਬੈਚ: ਰਣਦੀਪ ਹਾਂਡਾ
Publish Date: Fri, 20 Feb 2026 03:55 PM (IST)
Updated Date: Fri, 20 Feb 2026 03:57 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਣਦੀਪ ਹਾਂਡਾ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 23 ਫਰਵਰੀ 2026 ਤੋਂ 20 ਮਾਰਚ 2026 ਤੱਕ ਚਲਾਇਆ ਜਾ ਰਿਹਾ ਹੈ। ਇਹ ਬੈਚਅਨੁਸੂਚਿਤ ਜਾਤੀ ਵਰਗ ਲਈ ਸਪੈਸ਼ਲ ਬੈਚ ਵਜੋਂ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਅਤੇ ਡੇਅਰੀ ਸਿਖਲਾਈ ਕੇਂਦਰ ਗਿੱਲ (ਮੋਗਾ) ਵਿਖੇ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਜ਼ਿਲ੍ਹਾ ਫਿਰੋਜਪੁਰ ਦੇ ਚਾਹਵਾਨ ਡੇਅਰੀ ਫਾਰਮਰ 23 ਫਰਵਰੀ ਤੋਂ ਪਹਿਲਾਂ ਮੈਟ੍ਰਿਕ ਦਾ ਸਰਟੀਫਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ ਫੋਟੋ, ਅਨੁਸੂਚਿਤ ਜਾਤੀ ਸਰਟੀਫਿਕੇਟ, ਸਮੇਤ ਬੈਂਕ ਖਾਤੇ ਦੀ ਕਾਪੀ ਲੈ ਕੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨਾਲ ਹੇਠ ਦਿੱਤੇ ਗਏ ਮੋਬਾਈਲ ਨੰਬਰ ਨਾਲ ਸੰਪਰਕ ਕਰਨ। ਟਰੇਨਿੰਗ ਲਈ ਫਾਰਮਰਾਂ ਦੀ ਫੀਸ 4000 ਰੁਪਏ ਹੈ। ਫੀਸ ਨਕਦ ਲਈ ਜਾਵੇਗੀ। ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਾਅਦ ਲਈ ਗਈ ਫੀਸ 4000 ਰੁਪਏ ਸਿਖਿਆਰਥੀ ਦੇ ਬੈਂਕ ਖਾਤੇ ਵਿੱਚ ਵਾਪਸ ਕਰ ਦਿੱਤੀ ਜਾਵੇਗੀ। ਬੈਂਕਾਂ ਤੋਂ ਸਸਤੀਆਂ ਵਿਆਜ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤੇ ਅਨੁਸੂਚਿਤ ਜਾਤੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।