- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੱਠ ਪੂਜਾ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ਵਿਖੇ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਛੱਠ ਪੂਜਾ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੇਲ ਗੱਡੀਆਂ ਵਿੱਚ ਮੁਸਾਫ਼ਰਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਪੁਲਿਸ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਥਾਣਾ ਜੀ.ਆਰ.ਪੀ. ਫਿਰੋਜ਼ਪੁਰ ਦੀ ਪੁਲਿਸ ਟੀਮ ਵੱਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ਵਿਖੇ ਵਿਸ਼ੇਸ਼ ਪੈਸੰਜਰ ਅਵੇਅਰਨੈੱਸ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਡਾਕਟਰ ਜਤਿੰਦਰ ਜੈਨ, ਆਈ.ਪੀ.ਐੱਸ., ਮਾਣਯੋਗ ਸਪੈਸ਼ਲ ਡੀ.ਜੀ.ਪੀ. ਰੇਲਵੇ ਪੰਜਾਬ ਅਤੇ ਡੀ.ਐੱਸ.ਪੀ. ਜ਼ੋਨਲ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਤਿਉਹਾਰਾਂ ਦੇ ਦਿਨਾਂ ਵਿੱਚ ਰੇਲਵੇ ਸਟੇਸ਼ਨਾਂ ਅਤੇ ਰੇਲ ਗੱਡੀਆਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਸੀ।ਚੈਕਿੰਗ ਮੁਹਿੰਮ ਦੌਰਾਨ ਪੁਲਿਸ ਟੀਮ ਵੱਲੋਂ ਰੇਲਵੇ ਸਟੇਸ਼ਨ ਦੇ ਵੱਖ-ਵੱਖ ਪਲੇਟਫਾਰਮਾਂ, ਰੇਲ ਗੱਡੀਆਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਸਟੇਸ਼ਨ ਦੇ ਐਂਟਰੀ ਅਤੇ ਐਗਜ਼ਿਟ ਗੇਟਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸਟੇਸ਼ਨ ਦੇ ਬਾਹਰ ਖੜ੍ਹੀਆਂ ਕਾਰਾਂ ਅਤੇ ਮੋਟਰਸਾਈਕਲਾਂ ਦੀ ਵੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ। ਇਸ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਬੈਗਾਂ ਤੇ ਹੋਰ ਸਾਮਾਨ ਦੀ ਵੀ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਪੂਰੀ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਇਤਰਾਜ਼ਯੋਗ ਸਾਮਾਨ ਬਰਾਮਦ ਨਹੀਂ ਹੋਇਆ। ਇਸ ਦੇ ਨਾਲ ਹੀ ਪੁਲਿਸ ਵੱਲੋਂ ਰੇਲਵੇ ਸਟੇਸ਼ਨ ’ਤੇ ਮੌਜ਼ੂਦ ਮੁਸਾਫ਼ਰਾਂ ਨੂੰ ਸੁਰੱਖਿਆ ਸਬੰਧੀ ਜਾਗਰੂਕ ਵੀ ਕੀਤਾ ਗਿਆ। ਮੁਸਾਫ਼ਰਾਂ ਨੂੰ ਅਪੀਲ ਕੀਤੀ ਗਈ ਕਿ ਰੇਲ ਗੱਡੀਆਂ ਜਾਂ ਪਲੇਟਫਾਰਮਾਂ