ਮਹਿਲਾਵਾਂ ਦੇ ਹੱਕ ’ਚ ਇਤਿਹਾਸਕ ਤੇ ਲੋਕ-ਹਿੱਤਕਾਰੀ ਕਦਮ ਹੈ ਮਾਵਾਂ ਧੀਆਂ ਸਤਿਕਾਰ ਯੋਜਨਾ : ਕਟਾਰੀਆ ਜ਼ੀਰਾ ਵਿਖੇ ਮਾਵਾਂ ਧੀਆਂ ਸਤਿਕਾਰ ਯੋਜਨਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ
Publish Date: Wed, 01 Jul 2026 03:31 PM (IST)
Updated Date: Wed, 01 Jul 2026 03:31 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਦੇ ਫਿਰੋਜ਼ਪੁਰ ਰੋਡ ਵਿਖੇ ਸਥਿਤ ਸ਼ਹਿਨਸ਼ਾਹ ਪੈਲੇਸ ਵਿਖੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਸ਼ੁਰੂ ਹੋਣ ’ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ੰਕਰ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਮਾਜ ਵਿੱਚ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਅਤੇ ਲੋਕ-ਹਿੱਤਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਦਾ ਅਸਲ ਮਾਪਦੰਡ ਉੱਥੇ ਦੀਆਂ ਮਹਿਲਾਵਾਂ ਦਾ ਸਨਮਾਨ ਅਤੇ ਉਨ੍ਹਾਂ ਨੂੰ ਮਿਲਣ ਵਾਲੇ ਅਧਿਕਾਰ ਹੁੰਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਮੇਸ਼ਾ ਲੋਕ-ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਇਹ ਯੋਜਨਾ ਵੀ ਉਸੇ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ, ਸਗੋਂ ਮਾਵਾਂ ਅਤੇ ਧੀਆਂ ਪ੍ਰਤੀ ਸਤਿਕਾਰ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਇਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਮਹਿਲਾਵਾਂ ਨੂੰ ਹੋਰ ਵਧੇਰੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦਾ ਮੌਕਾ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਕਲਿਆਣਕਾਰੀ ਯੋਜਨਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਨਰੇਸ਼ ਕਟਾਰੀਆ ਅਤੇ ਸ਼ੰਕਰ ਕਟਾਰੀਆ ਨੇ ਹਲਕਾ ਜ਼ੀਰਾ ਦੀਆਂ ਸਮੂਹ ਮਾਵਾਂ, ਭੈਣਾਂ ਅਤੇ ਧੀਆਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀ ਹਰ ਭਲਾਈ ਸਕੀਮ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਇਹ ਯੋਜਨਾ ਸਮਾਜ ਵਿੱਚ ਨਵੀਂ ਸੋਚ, ਬਰਾਬਰੀ ਅਤੇ ਸਨਮਾਨ ਦੀ ਮਜ਼ਬੂਤ ਨੀਂਹ ਰੱਖੇਗੀ ਅਤੇ ਪੰਜਾਬ ਨੂੰ ਹੋਰ ਖੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਧਰਮਪਾਲ ਚੁੱਘ,ਵਾਈਸ ਪ੍ਰਧਾਨ ਰਾਜੀਵ ਸ਼ਰਮਾ ਉਰਫ ਭੋਲਾ,ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ,ਕੌਂਸਲਰ ਸੁੱਖ ਜ਼ੀਰਾ,ਕੌਂਸਲਰ ਪਿਆਰਾ ਸਿੰਘ ਢਿੱਲੋਂ ,ਸੋਨੂੰ ਮਸੀਹ, ਛਿੰਦਰਪਾਲ ਸਿੰਘ, ਮਾਨਵਜੀਤ ਸਿੰਘ ,ਮੇਜਰ ਸਿੰਘ ਭੁੱਲਰ,ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ ਇਕਬਾਲ ਸਿੰਘ ਢਿੱਲੋਂ, ਟਰੱਕ ਯੂਨੀਅਨ ਜ਼ੀਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਅਸ਼ੋਕ ਕਥੂਰੀਆ,ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਸਰਪੰਚ ਇਕਬਾਲ ਸਿੰਘ ਖੋਸਾ ਨੀਲੇਵਾਲਾ,ਸਰਪੰਚ ਸ਼ਮਸ਼ੇਰ ਸਿੰਘ ਮੱਲ੍ਹੇਸ਼ਾਹ ਤੋਂ ਇਲਾਵਾ ਵੱਖ -ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।