- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੇਲਵੇ ਵਿੱਚ ਬਿਨਾਂ ਟਿਕਟ ਅਤੇ ਅਨਿਯਮਿਤ ਟਿਕਟਾਂ ’ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰੋਕਣ ਲਈ ਫਿਰੋਜ਼ਪੁਰ ਡਵੀਜ਼ਨ ਵੱਲੋਂ ਵਿਸ਼ੇਸ਼ ਟਿਕਟ ਜਾਂਚ ਮੁਹਿੰਮ ਚਲਾਈ ਗਈ। ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਦੇ ਨਿਰਦੇਸ਼ਾਂ ਹੇਠ ਫਿਰੋਜ਼ਪੁਰ ਕੈਂਟ ਤੋਂ ਜਲੰਧਰ ਸਿਟੀ ਰੇਲਖੰਡ ’ਤੇ ਬੱਸ ਰੇਡ ਰਾਹੀਂ ਇਹ ਕਾਰਵਾਈ ਕੀਤੀ ਗਈ। ਮੁਹਿੰਮ ਦੌਰਾਨ ਟਿਕਟ ਜਾਂਚ ਕਰਮਚਾਰੀਆਂ ਅਤੇ ਰੇਲਵੇ ਸੁਰੱਖਿਆ ਬਲ ਦੀ ਸਾਂਝੀ ਟੀਮ ਨੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਰੇਲਗੱਡੀਆਂ ਵਿੱਚ ਅਚਨਚੇਤ ਜਾਂਚ ਕੀਤੀ। ਇਸ ਕਾਰਵਾਈ ਦੌਰਾਨ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਯਾਤਰਾ ਕਰ ਰਹੇ ਕੁੱਲ 328 ਯਾਤਰੀ ਫੜੇ ਗਏ। ਇਨ੍ਹਾਂ ਕੋਲੋਂ ਰੇਲਵੇ ਨ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਰੇਲਵੇ ਵਿੱਚ ਬਿਨਾਂ ਟਿਕਟ ਅਤੇ ਅਨਿਯਮਿਤ ਟਿਕਟਾਂ ’ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰੋਕਣ ਲਈ ਫਿਰੋਜ਼ਪੁਰ ਡਵੀਜ਼ਨ ਵੱਲੋਂ ਵਿਸ਼ੇਸ਼ ਟਿਕਟ ਜਾਂਚ ਮੁਹਿੰਮ ਚਲਾਈ ਗਈ। ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਦੇ ਨਿਰਦੇਸ਼ਾਂ ਹੇਠ ਫਿਰੋਜ਼ਪੁਰ ਕੈਂਟ ਤੋਂ ਜਲੰਧਰ ਸਿਟੀ ਰੇਲਖੰਡ ’ਤੇ ਬੱਸ ਰੇਡ ਰਾਹੀਂ ਇਹ ਕਾਰਵਾਈ ਕੀਤੀ ਗਈ। ਮੁਹਿੰਮ ਦੌਰਾਨ ਟਿਕਟ ਜਾਂਚ ਕਰਮਚਾਰੀਆਂ ਅਤੇ ਰੇਲਵੇ ਸੁਰੱਖਿਆ ਬਲ ਦੀ ਸਾਂਝੀ ਟੀਮ ਨੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਰੇਲਗੱਡੀਆਂ ਵਿੱਚ ਅਚਨਚੇਤ ਜਾਂਚ ਕੀਤੀ। ਇਸ ਕਾਰਵਾਈ ਦੌਰਾਨ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਯਾਤਰਾ ਕਰ ਰਹੇ ਕੁੱਲ 328 ਯਾਤਰੀ ਫੜੇ ਗਏ। ਇਨ੍ਹਾਂ ਕੋਲੋਂ ਰੇਲਵੇ ਨੇ 2,78,835 ਰੁਪਏ ਦੀ ਰਕਮ ਵਸੂਲ ਕੀਤੀ।