
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੁਧਿਆਣਾ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ, 483 ਬਿਨਾ ਟਿਕਟ ਮੁਸਾਫ਼ਰ ਕਾਬੂ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫ਼ਿਰੋਜ਼ਪੁਰ ਮੰਡਲ ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਮੁਸਾਫ਼ਰਾਂ ਦੀ ਸੁਖਾਵੀਂ ਯਾਤਰਾ ਅਤੇ ਬਿਨ੍ਹਾ ਟਿਕਟ ਸਫ਼ਰ ’ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ। ਲੁਧਿਆਣਾ ਰੇਲਵੇ ਸਟੇਸ਼ਨ ’ਤੇ ਚਲਾਈ ਗਈ ਇਸ ਚੈਕਿੰਗ ਮੁਹਿੰਮ ਦੌਰਾਨ ਬਿਨ੍ਹਾ ਟਿਕਟ ਅਤੇ ਅਨਿਯਮਿਤ ਯਾਤਰਾ ਕਰਨ ਦੇ ਕੁੱਲ 483 ਮਾਮਲੇ ਫੜੇ ਗਏ। ਰੇਲਵੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਨ੍ਹਾਂ ਯਾਤਰੀਆਂ ਤੋਂ 3,84,210 ਰੁਪਏ ਦਾ ਰੇਲ ਮਾਲੀਆ ਵਸੂਲ ਕੀਤਾ ਗਿਆ। ਇਸ ਮੁਹਿੰਮ ਵਿਚ 10 ਟਿਕਟ ਚੈਕਿੰਗ ਸਟਾਫ਼ ਅਤੇ ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਦੀ ਸਾਂਝੀ ਟੀਮ ਨੇ ਸਰਗਰਮੀ ਨਾਲ ਹਿੱਸਾ ਲਿਆ। ਚੈਕਿੰਗ ਦੇ ਨਾਲ-ਨਾਲ ਮੁਸਾਫ਼ਰਾਂ ਨੂੰ ਵੈਧ ਟਿਕਟ ਲੈ ਕੇ ਹੀ ਸਫ਼ਰ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਗਿਆ। ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਬਸੰਤ ਕੁਮਾਰ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਮੇਸ਼ਾ ਆਪਣੀ ਸ਼੍ਰੇਣੀ ਅਨੁਸਾਰ ਵੈਧ ਟਿਕਟ ਲੈ ਕੇ ਹੀ ਯਾਤਰਾ ਕਰਨ ਅਤੇ ਬਿਨ੍ਹਾ ਟਿਕਟ ਸਫ਼ਰ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਸਟੇਸ਼ਨ ਪਰਿਸਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਪਲੇਟਫ਼ਾਰਮ ਟਿਕਟ ਜ਼ਰੂਰ ਖ਼ਰੀਦੀ ਜਾਵੇ। ਫ਼ਿਰੋਜ਼ਪੁਰ ਮੰਡਲ ਯਾਤਰੀਆਂ ਨੂੰ ਸੁਵਿਧਾਜਨਕ ਅਤੇ ਬਿਹਤਰ ਯਾਤਰਾ ਦਾ ਅਨੁਭਵ ਦੇਣ ਲਈ ਹਮੇਸ਼ਾ ਵਚਨਬੱਧ ਹੈ।