ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਨਵਾਂ ਸੈਸ਼ਨ ਸ਼ੁਰੂ
ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦਾ ਆਯੋਜਨ
Publish Date: Thu, 02 Apr 2026 05:33 PM (IST)
Updated Date: Fri, 03 Apr 2026 04:11 AM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ, ਗੁਰੂਹਰਸਹਾਏ : ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਕੂਲ ਦੇ ਐਡਮਿਨ ਬਲਾਕ ਵਿਚ ਸ਼੍ਰੀ ਸੁਖਮਨੀ ਸਾਹਿਬ ਪਾਠ ਦਾ ਆਯੋਜਨ ਕੀਤਾ ਗਿਆ। ਪਾਠ ਦੀ ਸ਼ੁਰੂਆਤ ਸਵੇਰੇ 9.30 ਵਜੇ ਹੋਈ, ਜਿਸ ਤੋਂ ਬਾਅਦ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦਿ ਵੰਡਿਆ ਗਿਆ। ਇਸ ਪਵਿੱਤਰ ਮੌਕੇ ’ਤੇ ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੇ ਇਸ ਧਾਰਮਿਕ ਸਮਾਗਮ ਵਿਚ ਸ਼ਰਧਾ ਨਾਲ ਭਾਗ ਲਿਆ। ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿਚ ਆਤਮਿਕਤਾ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਪ੍ਰੇਰਿਤ ਕਰਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਵਿਚ ਕਾਮਯਾਬੀ ਵੱਲ ਲੈ ਜਾਂਦੇ ਹਨ। ਪ੍ਰਬੰਧਕ ਕਮੇਟੀ ਵੱਲੋਂ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਵਾਹਿਗੁਰੂ ਦੇ ਅਸ਼ੀਰਵਾਦ ਨਾਲ ਕਰਨਾ ਵਿਦਿਆਰਥੀਆਂ ਦੀ ਚੰਗੀ ਭਵਿੱਖੀ, ਸ਼ਾਂਤੀ, ਖੁਸ਼ਹਾਲੀ ਅਤੇ ਕਾਮਯਾਬੀ ਲਈ ਬਹੁਤ ਮਹੱਤਵਪੂਰਨ ਹੈ।ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਵੀ ਹਾਜ਼ਰ ਸਨ।