ਗੁੰਦੜ ਢੰਡੀ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਪਾਠ ਕਰਵਾਏ
ਗੌਰਮਿੰਟ ਸੀਨੀਅਰ ਸੈਕੰਡਰੀ ਮਾਡਲ ਸਕੂਲ ਗੁੰਦੜ ਢੰਡੀ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਭੋਗ
Publish Date: Sat, 18 Apr 2026 07:00 PM (IST)
Updated Date: Sat, 18 Apr 2026 07:03 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਗੌਰਮਿੰਟ ਸੀਨੀਅਰ ਸੈਕੰਡਰੀ ਮਾਡਲ ਸਕੂਲ ਗੁੰਦੜ ਢੰਡੀ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ। ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਗੁਰੂ ਪਿਆਰੀ ਸਾਧ ਸੰਗਤ ਨੇ ਬੜੀ ਸ਼ਰਧਾ ਭਾਵਨਾ ਨਾਲ ਸਰਵਣ ਕੀਤਾ। ਇਸ ਪ੍ਰੋਗਰਾਮ ਵਿਚ ਜਸਵਿੰਦਰ ਸਿੰਘ ਬਲਾਕ ਸਿੱਖਿਆ ਅਫਸਰ ਮਮਦੋਟ, ਗੁਰਦੀਪ ਸਿੰਘ ਸੈਂਟਰ ਹੈੱਡ ਟੀਚਰ ਗੁੰਦੜ ਢੰਡੀ ਵਿਸ਼ੇਸ਼ ਤੌਰ ’ਤੇਪਹੁੰਚੇ । ਇਸ ਮੌਕੇ ਸਕੂਲ ਵਿਚ ਪਹੁੰਚੇ ਆਸ ਪਾਸ ਪਿੰਡਾ ਤੋਂ ਇਲਾਕੇ ਦੇ ਮੋਹਤਬਰ ਪਤਵੰਤੇ ਲੋਕਾਂ ਨੂੰ ਸੰਬੋਧਨ ਕਰਦਿਆ ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਕਿਹਾ ਮੌਜ਼ੂਦਾ ਹਲਾਤਾਂ ਵਿਚ ਪੰਜਾਬ ਇਸ ਸਮੇ ਨਸ਼ਿਆ ਦੇ ਛੇਵੇ ਦਰਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਸਕੂਲ ਦੇ ਵਿਦਿਆਰਥੀਆ ਨੂੰ ਨਸ਼ਿਆ ਤੋ ਦੂਰ ਰਹਿਣ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ । ਸਕੂਲ ਦੀ ਛੁੱਟੀ ਤੋਂ ਬਾਅਦ ਮਾਪੇ ਆਪਣੇ ਬੱਚਿਆਂ ਦੀ ਸੰਗਤ ਅਤੇ ਹਰ ਐਕਟੀਵਿਟੀ ਦਾ ਧਿਆਨ ਰੱਖਣ। ਅੰਤ ਵਿਚ ਪਾਠ ਦੇ ਭੋਗ ਉਪਰੰਤ ਸਕੂਲ ਦੀ ਚੜਦੀ ਕਲਾ ਅਤੇ ਨਵੇਂ ਸ਼ੈਸਨ ਦੀ ਸ਼ੁਰੂਆਤ ਲਈ ਅਰਦਾਸ ਕੀਤੀ ਗਈ। ਅਰਦਾਸ ਤੋਂ ਬਾਅਦ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਗੁਰੂ ਜੀ ਦਾ ਲੰਗਰ ਛਕਾਇਆ ਗਿਆ।