ਹਰਜਿੰਦਰ ਸਿੰਘ ਬਣੇ ਸਬ ਇੰਸਪੈਕਟਰ
ਸਬ ਇੰਸਪੈਕਟਰ ਹਰਜਿੰਦਰ ਸਿੰਘ ਦੇ ਐਸਐਸਪੀ ਨੇ ਲਗਾਏ ਸਟਾਰ
Publish Date: Fri, 13 Feb 2026 07:20 PM (IST)
Updated Date: Fri, 13 Feb 2026 07:21 PM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਪੁਲਿਸ ਵਿਚ ਬੀਤੇ ਲੰਮੇਂ ਸਮੇਂ ਤੋਂ ਇਮਾਨਦਾਰੀ ਅਤੇ ਮਿਹਨਤ ਨਾਲ ਸੇਵਾਵਾਂ ਨਿਭਾ ਰਹੇ ਸਹਾਇਕ ਸਬ ਇੰਸਪੈਕਟਰ ਹਰਜਿੰਦਰ ਸਿੰਘ ਪੁੱਤਰ ਸਵਰਗਵਾਸੀ ਮਹਿਲ ਸਿੰਘ ਨੂੰ ਸਰਕਾਰ ਵੱਲੋਂ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾਏ ਜਾਣ ਨਾਲ ਪਰਿਵਾਰਕ ਮੈਂਬਰਾਂ ਅਤੇ ਸੱਜਣਾਂ ਮਿੱਤਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਫਿਰੋਜ਼ਪੁਰ ਦੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਵੱਲੋਂ ਹਰਜਿੰਦਰ ਸਿੰਘ ਦੇ ਮੋਢੇ ’ਤੇ ਸਟਾਰ ਲਗਾ ਕੇ ਸਨਮਾਨਿਤ ਕੀਤਾ ਗਿਆ । ਜਿਕਰਯੋਗ ਹੈ ਕਿ ਹਰਜਿੰਦਰ ਸਿੰਘ ਸਾਲ 2006 ਤੋਂ ਬਾਦਲ ਪਰਿਵਾਰ ਨਾਲ ਸੇਵਾਵਾਂ ਨਿਭਾਅ ਰਹੇ ਹਨ । ਮੋਜੂਦਾ ਸਮੇਂ ਉਹ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿਚ ਤੈਨਾਤ ਹਨ ।