ਸਟੇਟ ਕਰਮਚਾਰੀ ਦਲ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਸਟੇਟ ਕਰਮਚਾਰੀ ਦਲ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
Publish Date: Wed, 15 Apr 2026 03:52 PM (IST)
Updated Date: Wed, 15 Apr 2026 03:54 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਸੂਬਾਈ ਕਮੇਟੀ ਦੇ ਫੈਸਲੇ ਅਨੁਸਾਰ ਮੁਲਾਜ਼ਮਾ ਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਟੇਟ ਕਰਮਚਾਰੀ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨ ਫਿਰੋਜਪੁਰ ਦੇ ਦਫਤਰ ਸਾਹਮਣੇ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸਟੇਟ ਆਗੂ ਬਲਵੀਰ ਸਿੰਘ ਕੰਬੋਜ਼ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਦੀ ਨਿਖੇਦੀ ਕਰਦਿਆਂ ਆਖਿਆ ਕਿ ਹਰ ਸਾਲ ਮੁਲਾਜ਼ਮਾਂ ਤੇ ਪੈਨਸ਼ਨਰ ਬਜਟ ਤੋਂ ਪਹਿਲਾਂ ਇਹ ਆਸ ਲਾਈ ਰੱਖਦੇ ਹਨ ਕਿ ਬਜਟ ਵਿਚ ਉਨ੍ਹਾਂ ਨੂੰ ਕੁਝ ਰਾਹਤ ਜ਼ਰੂਰ ਮਿਲੇਗੀ, ਪਰ ਇਸ ਵਾਰੀ ਵੀ ਆਪ ਸਰਕਾਰ ਦੇ ਆਖਰੀ ਬਜਟ ਤੋਂ ਵੀ ਉਨ੍ਹਾਂ ਨੂੰ ਬਹੁਤ ਸਾਰੀਆਂ ਆਸਾਂ ਸਨ, ਪਰ 8 ਮਾਰਚ ਨੂੰ ਵਿੱਤ ਮੰਤਰੀ ਪੰਜਾਬ ਵੱਲੋਂ ਪੇਸ਼ ਕੀਤੇ ਬਜਟ ਵਿਚ ਮੰਹਿਗਾਈ ਭੱਤੇ ਵਰਗੀ ਨਿਗੁਣੀ ਰਾਹਤ ਦਾ ਜਿਕਰ ਨਾ ਹੋਣ ਕਾਰਨ ਉਹ ਬਹੁਤ ਨਾਰਾਜ਼ ਹਨ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵੱਖ-ਵੱਖ ਆਗੂਆਂ ਤਰਸੇਮ ਬੇਦੀ, ਕਿਸ਼ਨ ਚੰਦ ਜਾਗੋਵਾਲੀਆ, ਗਿਆਨ ਸਿੰਘ, ਖਜਾਨ ਸਿੰਘ, ਪ੍ਰਤਾਪ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਤੇ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਤੇ 2.59 ਦਾ ਫੈਕਟਰ ਲਾਗੂ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮੰਹਿਗਾਈ ਭੱਤੇ ਦੀਆਂ ਬਕਾਇਆ ਕਿਸਤਾਂ ਤੇ ਉਨ੍ਹਾਂ ਦਾ ਬਕਾਇਆ ਰਿਲੀਜ਼ ਕੀਤਾ ਜਾਵੇ, 1-1-2016 ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੰਜਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਯਕਮੁਸਤ ਦਿੱਤਾ ਜਾਵੇ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਕੀਤੇ ਕੋਰਟ ਦੇ ਫੈਸਲੇ ਜਨਰਲਾਈਜ ਕੀਤੇ ਜਾਣ ਆਦਿ ਮੰਗਾਂ ਦੀ ਪ੍ਰਾਪਤੀ ਲਈ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਗੁਰਨਾਮ ਸਿੰਘ ਸੁਧਾਰਾ, ਮਿਹਰ ਸਿੰਘ, ਰਾਮ ਪ੍ਰਸਾਦ, ਜੋਗਿੰਦਰ ਸਿੰਘ, ਰਣਬੀਰ ਕੁੱਕੂ, ਅਮਰੀਕ ਸਿੰਘ, ਮੱਖਣ ਸਿੰਘ, ਇਕਬਾਲ ਸਿੰਘ, ਬਲਵੀਰ ਸਿੰਘ ਗੋਖੀਵਾਲਾ, ਦਲਜੀਤ ਸਿੰਘ ਯਾਰੇਸਾਹਵਾਲਾ, ਮੰਗਲ ਸਿੰਘ, ਮਹਿੰਦਰ ਸਿੰਘ, ਸਰਜੀਤ ਸਿੰਘ, ਤਰਲੋਕ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ, ਰਮੇਸ਼ ਭੱਟੀ, ਜਸਪਾਲ ਸਿੰਘ, ਬਿੱਕਰ ਸਿੰਘ, ਜੀਤ ਸਿੰਘ, ਬਲਕਾਰ ਸਿੰਘ ਮਾੜੀ ਮੇਘਾ, ਕੇਵਲ ਸਿੰਘ, ਸਵਰਨ ਸਿੰਘ, ਓਮ ਪ੍ਰਕਾਸ਼ ਮਲੂਕਾ, ਹਰੀ ਕ੍ਰਿਸ਼ਨ, ਹਰਬੰਸ ਲਾਲ ਆਦਿ ਹਾਜ਼ਰ ਸਨ।