- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
27 ਸਤੰਬਰ ਨੂੰ ਜਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਦੇ ਹਲਕੇ ’ਚ ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਵੱਲੋਂ ਸੂਬਾ ਪੱਧਰੀ

ਪੰਜਾਬੀ ਜਗਰਣ ਰਿਪੋਰਟਰ, ਫਿਰੋਜ਼ਪੁਰ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲ੍ਹਾ ਫਿਰੋਜ਼ਪੁਰ ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ, ਸਰਕਲ ਪ੍ਰਧਾਨ ਬਲਕਾਰ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਬਲਜਿੰਦਰ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਰਣਜੀਤ ਸਿੰਘ ਖਾਲਸਾ ਨੇ ਕਿਹਾ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ ਲੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਰੈਗੂਲਰ ਮੁਲਾਜਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਤਜਵੀਜ (ਪਾਲਸੀ) ਲਾਗੂ ਕਰਕੇ ਪੱਕਾ ਰੁਜਗਾਰ ਕਰਨ ਵਾਲੀ ਪ੍ਰਮੁੱਖ ਮੰਗ ਦਾ ਹੱਲ ਕਰਨ ਵਿਚ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੇਟ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ, ਉੱਥੇ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸਦੇ ਚੱਲਦੇ ਵਰਕਰਾਂ ਵੱਲੋਂ ਮਜ਼ਤਬੂਰੀ ਵੱਸ ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਲਗਾਤਾਰ ਫੀਲਡ ਅਤੇ ਦਫਤਰਾਂ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ, ਆਉਟਸੋਰਸ ਕਾਮਿਆਂ ਨੂੰ ਵਿਭਾਗ ’ਚ ਮਰਜ ਕਰਕੇ ਪੱਕਾ ਰੁਜ਼ਗਾਰ ਕਰਨਾ, ਇਨਲਿਸਟਮੈਂਟ ਵਰਕਰਾਂ ਨੂੰ ‘ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026’ ’ਚ ਸ਼ਾਮਲ ਕਰਕੇ ਬਿਨਾ ਸ਼ਰਤ ਲਾਗੂ ਕਰਨਾ, ਘੱਟੋ-ਘੱਟ ਉਜਰਤਾਂ 1948 ਲੈਬਰ ਐਕਟ ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਨਿਸ਼ਚਿਤ ਕਰਨਾ, ਈ.ਪੀ.ਐੱਫ. ਅਤੇ ਈ.ਐੱਸ.ਆਈ. ਲਾਗੂ ਕਰਨਾ ਸਮੇਤ ‘ਮੰਗ-ਪੱਤਰ’ ਦਰਜ ਮੰਗਾਂ ਦੀ ਪ੍ਰਾਪਤ ਲਈ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਰੁੱਧ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ, ਜ਼ਿਲ੍ਹਾ ਲੁਧਿਆਣਾ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਾਰੀਆਂ ਬਰਾਚਾਂ-ਵੱਲੋਂ ਮਿਤੀ 27 ਸਤੰਬਰ 2026 ਨੂੰ ਸੂਬਾ ਪੱਧਰੀ ਰੋਸ ਰੈਲੀ ਵਿਚ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਲ ਹੋਣ ਦਾ ਐਲਾਨ ਕੀਤਾ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕਾਂ ਦੇ ਪ੍ਰਧਾਨ ਸੁਖਬੀਰ ਸਿੰਘ, ਗੁਰਮੁੱਖ ਸਿੰਘ, ਰਮੇਸ਼ ਕੁਮਾਰ, ਗੁਰਪ੍ਰੀਤ ਸਿੰਘ, ਮਲਕੀਤ ਚੰਦ, ਸਤਪਾਲ ਸਿੰਘ, ਸੁਖਚੈਨ ਸਿੰਘ,ਹਰਦੀਪ ਸਿੰਘ, ਸੁਖਦੇਵ ਸਿੰਘ ਆਦਿ ਆਗੂ ਹਾਜ਼ਰ ਸਨ।