ਨਸ਼ਾ ਛਡਾਓ ਮੁਹਿੰਮ ਤਹਿਤ ਨੁੱਕੜ ਨਾਟਕ ਦਾ ਮੰਚਨ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਨਸ਼ਾ ਛਡਾਓ ਮੁਹਿੰਮ ਤਹਿਤ ਕੀਤਾ ਨੁੱਕੜ ਨਾਟਕ
Publish Date: Mon, 15 Dec 2025 04:23 PM (IST)
Updated Date: Mon, 15 Dec 2025 04:24 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਮਾਨਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ‘‘ਯੂਥ ਅਗੇਂਸਟ ਡਰੱਗ’’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਫਿਰੋਜ਼ਪੁਰ ਵੱਲੋਂ ਮਿਤੀ 6 ਦਸੰਬਰ 2025 ਤੋਂ ਲੈ ਕੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਨੁੱਕੜ ਨਾਟਕ, ਸੈਮੀਨਾਰ, ਰੈਲੀਆਂ ਆਦਿ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਅੱਜ ਅਨੁਰਾਧਾ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਮੌਜ਼ੂਦਗੀ ਵਿਚ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਦੁਆਰਾ ਤਿਆਰ ਨੁੱਕੜ ਨਾਟਕ ਨੂੰ ਵੱਖ-ਵੱਖ ਚੌਕਾਂ ਦੇ ਦਿਖਾਇਆ ਗਿਆ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਨਸ਼ਾ ਪੀੜ੍ਹਤਾਂ ਨੂੰ ਨਸ਼ਾ ਛੁਡਾਓ ਸੈਂਟਰ ਵਿਚ ਦਾਖਲ ਕਰਵਾਉਣ ਲਈ ਬੀੜਾ ਚੁੱਕਿਆ ਹੈ। ਚੀਫ ਜੁਡੀਸ਼ੀਅਲ ਮੈਜਿਸਟਰੇਟ ਨੇ ਦੱਸਿਆ ਕਿ ਜੋ ਵੀ ਨਸ਼ੇ ਦਾ ਆਦੀ ਆਪਣਾ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵਿਚ ਆਪਣੀ ਦਰਖਾਸਤ ਦੇ ਸਕਦਾ ਹੈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਫ਼ਿਰੋਜ਼ਪੁਰ ਉਸ ਨੂੰ ਬਿਨ੍ਹਾ ਖਰਚੇ ਤੋਂ ਨਸ਼ਾ ਛਡਾਓ ਸੈਂਟਰ ਵਿਚ ਦਾਖਲ ਕਰਵਾਏਗੀ।