ਮੱਲਾਂਵਾਲਾ ’ਚ ਟ੍ਰੈਫਿਕ ਪੁਲਿਸ ਦੀ ਸਖ਼ਤ ਕਾਰਵਾਈ, 25 ਤੋਂ ਵੱਧ ਕੱਟੇ ਚਲਾਨ
ਮੱਲਾਂਵਾਲਾ ਵਿਚ ਟਰੈਫਿਕ ਪੁਲਿਸ ਦੀ ਸਖ਼ਤ ਕਾਰਵਾਈ, 25 ਤੋਂ ਵੱਧ ਵਾਹਨਾਂ ਦੇ ਕੱਟੇ ਚਲਾਨ
Publish Date: Sat, 07 Mar 2026 06:26 PM (IST)
Updated Date: Sat, 07 Mar 2026 06:30 PM (IST)

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਭੁਪਿੰਦਰ ਸਿੰਘ ਐੱਸਐੱਸਪੀ ਫਿਰੋਜ਼ਪੁਰ ਦੇ ਆਦੇਸ਼ਾਂ ਅਨੁਸਾਰ ਅਤੇ ਜਸਵਿੰਦਰ ਸਿੰਘ ਜ਼ਿਲ੍ਹਾ ਟਰੈਫਿਕ ਇੰਚਾਰਜ਼ ਦੀ ਰਹਿਨੁਮਾਈ ਹੇਠ ਮੱਲਾਂਵਾਲਾ ਦੇ ਟਰੈਫਿਕ ਇੰਚਾਰਜ਼ ਲਖਮੀਰ ਸਿੰਘ ਵੱਲੋਂ ਅੱਜ ਆਪਣੇ ਸਾਥੀ ਗਗਨਦੀਪ ਸਿੰਘ ਸਮੇਤ ਵਾਹਨ ਚਾਲਕਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਵਾਹਨਾਂ ਦੇ 25 ਤੋਂ ਵੱਧ ਚਲਾਨ ਕੱਟੇ ਗਏ। ਚਲਾਨਾਂ ਵਿਚ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਵਾਲੇ ਸਿਲੈਂਸਰ, ਬਿਨ੍ਹਾ ਹੈਲਮਟ, ਟ੍ਰਿਪਲ ਸਵਾਰੀ, ਬਿਨ੍ਹਾ ਦਸਤਾਵੇਜ਼ਾਂ ਅਤੇ ਵੱਡੇ ਹਾਰਨ ਵਰਗੀਆਂ ਉਲੰਘਣਾ ਸ਼ਾਮਲ ਹਨ। ਟਰੈਫਿਕ ਪੁਲਿਸ ਵੱਲੋਂ ਖ਼ਾਸ ਤੌਰ ’ਤੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਵਾਲੇ ਸਿਲੰਸਰਾਂ ਦੇ ਵੀ ਚਲਾਨ ਕੀਤੇ ਗਏ। ਜਿਨ੍ਹਾਂ ਵਾਹਨਾਂ ਕੋਲ ਪੂਰੇ ਕਾਗਜ਼ਾਤ ਨਹੀਂ ਸਨ, ਉਨ੍ਹਾਂ ਨੂੰ ਥਾਣੇ ਵਿਚ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ। ਇਸ ਤੋਂ ਇਲਾਵਾ ਸੀਟ ਬੈਲਟ ਨਾ ਲਗਾਉਣ ਵਾਲੇ ਵਾਹਨ ਚਾਲਕਾਂ ਦੇ ਵੀ ਚਲਾਨ ਕੀਤੇ ਜਾਣ ਦੀ ਗੱਲ ਕਹੀ ਗਈ। ਇਸ ਮੌਕੇ ਟਰੈਫਿਕ ਇੰਚਾਰਜ਼ ਲਖਮੀਰ ਸਿੰਘ ਨੇ ਕਿਹਾ ਕਿ “ਜਾਨ ਹੈ ਤਾਂ ਜਹਾਨ ਹੈ”, ਇਸ ਲਈ ਵਾਹਨ ਚਾਲਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਾਹਨ ਹੌਲੀ ਅਤੇ ਸੁਰੱਖਿਅਤ ਤਰੀਕੇ ਨਾਲ ਚਲਾਉਣ, ਤਾਂ ਜੋ ਉਹ ਸੁਰੱਖਿਅਤ ਤੌਰ ’ਤੇ ਆਪਣੇ ਘਰ ਪਹੁੰਚ ਸਕਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਸਾਰੇ ਕਾਗਜ਼ਾਤ ਪੂਰੇ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਤਾਂ ਜੋ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।