- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨ੍ਹਾਂ ਮਾਮਲਿਆਂ ਵਿਚ ਪਿੰਡ ਰਹੀਮੇ ਕੇ ਤੇ ਪਿੰਡ ਗੱਟੀ ਮਹਿਮੂਦ ਵਿਖੇ ਅਣਪਛਾਤੇ ਕਿਸਾਨਾਂ ਵੱਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਖੁਲਾਸਾ ਹੋਇਆ ਹੈ। ਇਨ੍ਹਾਂ ਮਾਮਲਿਆਂ ਦੀ ਤਫ਼ਤੀਸ਼ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਮੱਲਾਂਵਾਲਾ ਅਧੀਨ ਵੀ ਖੇਤੀਬਾੜੀ ਵਿਭਾਗ ਦੇ ਬਿਕਰਮਜੀਤ ਸਿੰਘ ਕਲੱਸਟਰ ਅਫਸਰ ਵੱਲੋਂ ਭੇਜੇ ਗਏ ਚਲਾਨ ਦੇ ਆਧਾਰ ’ਤੇ ਮਾਮਲੇ ਦਰਜ ਕੀਤੇ ਗਏ ਹਨ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਥਾਣਾ ਮਮਦੋਟ, ਥਾਣਾ ਮੱਲਾਂਵਾਲਾ ਵਿਖੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖਿਲਾਫ 223 ਬੀਐੱਨਐੱਸ ਤਹਿਤ ਮਾਮਲੇ ਦਰਜ ਕੀਤੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਹੋਏ ਡਾਟੇ ਦੇ ਆਧਾਰ ’ਤੇ ਮਮਦੋਟ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।
ਇਨ੍ਹਾਂ ਮਾਮਲਿਆਂ ਵਿਚ ਪਿੰਡ ਰਹੀਮੇ ਕੇ ਤੇ ਪਿੰਡ ਗੱਟੀ ਮਹਿਮੂਦ ਵਿਖੇ ਅਣਪਛਾਤੇ ਕਿਸਾਨਾਂ ਵੱਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਖੁਲਾਸਾ ਹੋਇਆ ਹੈ। ਇਨ੍ਹਾਂ ਮਾਮਲਿਆਂ ਦੀ ਤਫ਼ਤੀਸ਼ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਮੱਲਾਂਵਾਲਾ ਅਧੀਨ ਵੀ ਖੇਤੀਬਾੜੀ ਵਿਭਾਗ ਦੇ ਬਿਕਰਮਜੀਤ ਸਿੰਘ ਕਲੱਸਟਰ ਅਫਸਰ ਵੱਲੋਂ ਭੇਜੇ ਗਏ ਚਲਾਨ ਦੇ ਆਧਾਰ ’ਤੇ ਮਾਮਲੇ ਦਰਜ ਕੀਤੇ ਗਏ ਹਨ।
ਇਨ੍ਹਾਂ ਵਿਚ ਪਿੰਡ ਫਤਿਹਗੜ੍ਹ ਸਭਰਾ ਦੇ 5 ਕਿਸਾਨਾਂ ਨੂੰ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿਚ ਗੁਰਵਿੰਦਰ ਸਿੰਘ ਪੁੱਤਰ ਜਰਮਲ ਸਿੰਘ, ਸਤਨਾਮ ਸਿੰਘ ਪੁੱਤਰ ਸੁਰਜਨ ਸਿੰਘ, ਸੁਖਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ, ਜਗਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਜਗਦੇਵ ਸਿੰਘ ਪੁੱਤਰ ਜਰਮਲ ਸਿੰਘ ਸ਼ਾਮਲ ਹਨ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਉਣ ਵਾਲੇ ਦਿਨਾਂ ਵਿਚ ਵੀ ਕਾਨੂੰਨੀ ਕਾਰਵਾਈ ਜਾਰੀ ਰੱਖੀ ਜਾਵੇਗੀ।