- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਸਤੂਆਂ ਦੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੇ ਨਿਖਾਰਿਆ ਆਤਮ-ਵਿਸ਼ਵਾਸ ਤੇ ਸੰਚਾਰ ਹੁਨਰ

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਨੂੰ ਆਪਣੇ ਵਿਚਾਰਾਂ ਨੂੰ ਨਿਡਰਤਾ ਤੇ ਸਪਸ਼ਟਤਾ ਨਾਲ ਪ੍ਰਗਟ ਕਰਨ ਦਾ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕੂਲ ਵਿੱਚ ਸ਼ੋਅ ਐਂਡ ਟੈੱਲ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਉਤਸੁਕਤਾ ਨਾਲ ਭਾਗ ਲੈਂਦਿਆਂ ਆਪਣੀ ਪਸੰਦ ਦੀਆਂ ਵੱਖ-ਵੱਖ ਵਸਤੂਆਂ ਕਲਾਸ ਦੇ ਸਾਹਮਣੇ ਪੇਸ਼ ਕੀਤੀਆਂ। ਵਿਦਿਆਰਥੀਆਂ ਨੇ ਆਪਣੀਆਂ ਚੁਣੀਆਂ ਵਸਤੂਆਂ ਸਬੰਧੀ ਜਾਣਕਾਰੀ ਸਹਿਜ ਅਤੇ ਸਰਲ ਸ਼ਬਦਾਂ ਵਿੱਚ ਸਾਂਝੀ ਕਰਦਿਆਂ ਉਨ੍ਹਾਂ ਦੀ ਵਿਸ਼ੇਸ਼ਤਾ ਅਤੇ ਆਪਣੀ ਪਸੰਦ ਦੇ ਕਾਰਨਾਂ ਬਾਰੇ ਵੀ ਦੱਸਿਆ। ਇਸ ਗਤੀਵਿਧੀ ਨੇ ਬੱਚਿਆਂ ਨੂੰ ਸਿਰਫ਼ ਬੋਲਣ ਦਾ ਮੌਕਾ ਹੀ ਨਹੀਂ ਦਿੱਤਾ, ਸਗੋਂ ਧਿਆਨ ਨਾਲ ਸੁਣਨ, ਸਹੀ ਸ਼ਬਦਾਂ ਦੀ ਚੋਣ ਕਰਨ, ਵਿਚਾਰਾਂ ਨੂੰ ਤਰਤੀਬਵਾਰ ਢੰਗ ਨਾਲ ਪੇਸ਼ ਕਰਨ ਅਤੇ ਸਰੋਤਿਆਂ ਦੇ ਸਾਹਮਣੇ ਆਤਮ-ਵਿਸ਼ਵਾਸ ਨਾਲ ਗੱਲ ਰੱਖਣ ਦਾ ਅਭਿਆਸ ਵੀ ਕਰਵਾਇਆ। ਸਕੂਲ ਦੀ ਪ੍ਰਿੰਸੀਪਲ ਵਨੀਤਾ ਬਾਂਸਲ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਗੱਲ ਨਿਡਰਤਾ ਨਾਲ ਰੱਖਣ, ਦੂਜਿਆਂ ਦੀ ਗੱਲ ਧਿਆਨ ਨਾਲ ਸੁਣਨ ਅਤੇ ਨਿਰੰਤਰ ਸਿੱਖਣ ਲਈ ਪ੍ਰੇਰਿਤ ਕੀਤਾ।