ਸਿਟੀ ਹਾਰਟ ਸਕੂਲ ਦੀ ਪੀਪੀਐੱਮਈਟੀ ਪ੍ਰੀਖਿਆ ’ਚ ਝੰਡੀ
ਮਮਦੋਟ ਦੇ ਸਿਟੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਪੀਪੀਐੱਮਈਟੀ ਪ੍ਰੀਖਿਆ ’ਚ ਮਾਰੀਆਂ ਮੱਲਾਂ
Publish Date: Sat, 13 Jun 2026 06:21 PM (IST)
Updated Date: Sat, 13 Jun 2026 06:24 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲੋਂ ਪੰਜਾਬ ਪੱਧਰ ’ਤੇ ਲਈ ਗਈ ਪੈਰਾਮੈਡੀਕਲ ਕੋਰਸਾਂ ਦੀ ਦਾਖਲਾ ਪ੍ਰੀਖਿਆ ਪੀਪੀਐੱਮਈਟੀ ਵਿੱਚ ਸਰਹੱਦੀ ਇਲਾਕੇ ਮਮਦੋਟ ਦੀ ਨਾਮਵਰ ਵਿਦਿਅਕ ਸੰਸਥਾ ‘ਸਿਟੀ ਹਾਰਟ ਸਕੂਲ’ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ 7 ਵਿਦਿਆਰਥੀਆਂ ਨੇ ਇਸ ਰਾਜ ਪੱਧਰੀ ਪ੍ਰੀਖਿਆ ਵਿਚ ਬਿਹਤਰੀਨ ਰੈਂਕ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਅਤੇ ਨਿੱਜੀ ਕਾਲਜਾਂ ਵਿੱਚ ਪੈਰਾਮੈਡੀਕਲ ਕੋਰਸਾਂ ਵਿਚ ਦਾਖਲੇ ਲਈ ‘ਪੰਜਾਬ ਪੈਰਾਮੈਡੀਕਲ ਐਂਟਰੈਂਸ ਟੈਸਟ’ ਦਾ ਆਯੋਜਨ ਕੀਤਾ ਗਿਆ ਸੀ। ਇਸ ਵੱਕਾਰੀ ਪ੍ਰੀਖਿਆ ਵਿਚ ਪੰਜਾਬ ਭਰ ਦੇ ਹਜ਼ਾਰਾਂ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਕਿਸਮਤ ਅਜ਼ਮਾਈ। ਇਸੇ ਦੌਰਾਨ ਭਾਰਤ-ਪਾਕਿ ਸਰਹੱਦ ਦੇ ਨਜ਼ਦੀਕ ਵੱਸੇ ਇਲਾਕੇ ਮਮਦੋਟ ਦੇ ਪ੍ਰਸਿੱਧ ‘ਸਿਟੀ ਹਾਰਟ ਸਕੂਲ’ ਦੇ ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਬਹੁਤ ਹੀ ਸ਼ਾਨਦਾਰ ਰੈਂਕ ਪ੍ਰਾਪਤ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸਕੂਲ ਦੇ ਕੁੱਲ 7 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਹਿੱਸਾ ਲਿਆ ਸੀ ਅਤੇ ਸਾਰਿਆਂ ਨੇ ਹੀ ਮਿਸਾਲੀ ਅੰਕ ਪ੍ਰਾਪਤ ਕੀਤੇ ਹਨ। ਜਿਨ੍ਹਾਂ ਵਿਚ ਕੋਮਲਪ੍ਰੀਤ ਕੌਰ 99.7 ਪ੍ਰਤੀਸ਼ਤ, ਕੇਜ਼ੀਆ ਮਦਾਨ 97.7 ਪ੍ਰਤੀਸ਼ਤ, ਨਵਸਿਰਤ ਕੌਰ 96.6 ਪ੍ਰਤੀਸ਼ਤ, ਪ੍ਰਾਚੀ ਅਰੋੜਾ 96.0 ਪ੍ਰਤੀਸ਼ਤ, ਉਦੇ ਪ੍ਰਤਾਪ ਸ਼ਰਮਾ 92.3 ਪ੍ਰਤੀਸ਼ਤ, ਜਸ਼ਨਪ੍ਰੀਤ ਕੌਰ 82.0 ਪ੍ਰਤੀਸ਼ਤ, ਜਸ਼ਨਪ੍ਰੀਤ ਕੌਰ 80.5 ਪ੍ਰਤੀਸ਼ਤ ਅੰਕ ਹਾਸਲ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਨਾ ਸਿਰਫ ਸਕੂਲ ਦਾ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਪੂਰੇ ਇਲਾਕੇ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਸਰਹੱਦੀ ਖੇਤਰ ਵਿਚ ਅਜਿਹੇ ਬਿਹਤਰੀਨ ਨਤੀਜੇ ਆਉਣਾ ਇਹ ਸਾਬਤ ਕਰਦਾ ਹੈ ਕਿ ਜੇਕਰ ਮੌਕੇ ਅਤੇ ਸਹੀ ਮਾਰਗਦਰਸ਼ਨ ਮਿਲੇ ਤਾਂ ਪੱਛੜੇ ਇਲਾਕਿਆਂ ਦੇ ਬੱਚੇ ਵੀ ਕਿਸੇ ਨਾਲੋਂ ਘੱਟ ਨਹੀਂ ਹਨ। ਵਿਦਿਆਰਥੀਆਂ ਦੀ ਇਸ ਸਫਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਿਟੀ ਹਾਰਟ ਸਕੂਲ ਦੇ ਪ੍ਰਿੰਸੀਪਲ ਰਜਨੀ ਸ਼ਰਮਾ ਅਤੇ ਸਕੂਲ ਮੈਨੇਜਮੈਂਟ ਨੇ ਸਾਂਝੇ ਤੌਰ ’ਤੇ ਸਾਰੇ ਸਫਲ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਰਜਨੀ ਸ਼ਰਮਾ ਆਖਿਆ ਕਿ ਇਹ ਨਤੀਜਾ ਸਾਡੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਬੱਚਿਆਂ ਦੀ ਲਗਨ ਦਾ ਸਿੱਟਾ ਹੈ। ਅਸੀਂ ਭਵਿੱਖ ਵਿਚ ਵੀ ਸਰਹੱਦੀ ਖੇਤਰ ਦੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਦੇ ਰਹਾਂਗੇ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਕੇ ਹਮੇਸ਼ਾ ਜ਼ਿੰਦਗੀ ਵਿਚ ਅੱਗੇ ਵਧਣ ਅਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।