ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਪ੍ਰੀਖਿਆ ’ਚ ਅੱਵਲ
ਦੇਵ ਸਮਾਜ ਕਾਲਜ ਫਾਰ ਵੁਮੈਨ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਈ ਗਈ ਪ੍ਰੀਖਿਆ ’ਚ ਕੀਤਾ ਪਹਿਲਾ ਸਥਾਨ ਹਾਸਲ
Publish Date: Thu, 02 Apr 2026 05:01 PM (IST)
Updated Date: Fri, 03 Apr 2026 04:08 AM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਜੋ ਸਿੱਖਿਆ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਏ ਗ੍ਰੇਡ ਪ੍ਰਾਪਤ ਕਾਲਜ ਹੈ, ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਆਸ਼ੀਰਵਾਦ ਚੇਅਰਪਰਸਨ ਡਾ. ਅਗਨੀਜ਼ ਢਿੱਲੋਂ ਦੇ ਉਚਿਤ ਮਾਰਗਦਰਸ਼ਨ, ਅਜੇ ਬੱਤਾ, ਸੈਕਟਰੀ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਉਚਿਤ ਅਗਵਾਈ ਹੇਠ ਨਿਰੰਤਰ ਤਰੱਕੀ ਦੇ ਰਾਹ ’ਤੇ ਅਗਰਸਰ ਹੈ। ਇਸ ਲ਼ੜੀ ਦੇ ਤਹਿਤ ਦੇਵ ਸਮਾਜ ਕਾਲਜ ਫਾਰ ਵੁਮੈਨ, ਫਿਰੋਜ਼ਪੁਰ ਦੇ ਜੋਲੋਜੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਈ ਗਈ ਐੱਮਐੱਸਸੀ ਜੋਲੋਜੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿੱਚ ਸਭ ਤੋਂ ਵੱਧ ਅੰਕ ਹਾਸਲ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਜੋਲੋਜੀ ਵਿਭਾਗ ਦੇ ਮੁਖੀ ਡਾ. ਮੋਕਸ਼ੀ ਨੇ ਦੱਸਿਆ ਕਿ ਐੱਮਐੱਸਸੀ ਜੋਲੋਜੀ ਪਹਿਲੇ ਸਮੈਸਟਰ ਦੀ ਹੋਣਹਾਰ ਵਿਦਿਆਰਥਣ ਕਨਿਕਾ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ, ਵਿਦਿਆਰਥਣ ਮਹਿਕਪ੍ਰੀਤ ਧੰਜੂ ਨੇ ਦੂਸਰਾ ਸਥਾਨ, ਵਿਦਿਆਰਥਣ ਨਿਤੁਲ ਨੇ ਤੀਸਰਾ ਸਥਾਨ, ਹਰਮਨਜੋਤ ਕੌਰ ਨੇ ਚੌਥਾ ਸਥਾਨ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਨਾਲ-ਨਾਲ ਕਾਲਜ ਦਾ ਵੀ ਮਾਣ ਵਧਾਇਆ ਹੈ। ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ, ਨਾਲ ਹੀ ਉਨ੍ਹਾਂ ਨੇ ਇਸ ਪ੍ਰਾਪਤੀ ਲਈ ਜੋਲੋਜੀ ਵਿਭਾਗ ਦੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ।