ਸੰਤ ਕਬੀਰ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਮਾਰੀ ਬਾਜ਼ੀ ਬੀਐੱਸਸੀ ਆਈਟੀ ਸਮੈਸਟਰ ਦੂਜਾ ਦੇ ਨਤੀਜਿਆਂ ’ਚ ਸੰਤ ਕਬੀਰ ਕਾਲਜ ਜ਼ੀਰਾ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ
Publish Date: Thu, 08 Oct 2026 03:47 PM (IST)
Updated Date: Fri, 09 Oct 2026 04:02 AM (IST)
ਜਸਮੀਨ ਕੌਰ 81.6 ਫ਼ੀਸਦੀ ਅੰਕਾਂ ਨਾਲ ਅੱਵਲ, ਪ੍ਰਿਆ ਤੇ ਕੋਮਲਪ੍ਰੀਤ ਕੌਰ ਨੇ ਸਾਂਝਾ ਦੂਜਾ ਸਥਾਨ ਹਾਸਲ ਕੀਤਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸੰਤ ਕਬੀਰ ਕਾਲਜ ਜ਼ੀਰਾ ਦੇ ਬੀਐੱਸਸੀ ਆਈਟੀ ਭਾਗ ਪਹਿਲਾ ਸਮੈਸਟਰ ਦੂਜਾ ਦੇ ਸ਼ਾਨਦਾਰ ਨਤੀਜਿਆਂ ਨੇ ਕਾਲਜ ਦੀ ਵਿਦਿਅਕ ਕਾਰਗੁਜ਼ਾਰੀ ਨੂੰ ਨਵੀਂ ਉਚਾਈ ਦਿੱਤੀ ਹੈ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਪ੍ਰੀਖਿਆਵਾਂ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ। ਨਤੀਜਿਆਂ ਵਿੱਚ ਵਿਦਿਆਰਥਣ ਜਸਮੀਨ ਕੌਰ ਨੇ 81.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿਆ ਅਤੇ ਕੋਮਲਪ੍ਰੀਤ ਕੌਰ ਨੇ 81.2 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ, ਜਦਕਿ ਹਰਲੀਨ ਕੌਰ, ਕਰਮਜੀਤ ਕੌਰ ਅਤੇ ਸ਼ਰਨਦੀਪ ਕੌਰ ਨੇ 80.8 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਡਾਇਰੈਕਟਰ ਡਾ. ਸੁਖਦੇਵ ਸਿੰਘ, ਸਵਰਨ ਸਿੰਘ ਅਤੇ ਪ੍ਰਿੰਸੀਪਲ ਡਾ. ਵੀਰਪਾਲ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਾਲਜ ਕੋਆਰਡੀਨੇਟਰ ਪ੍ਰੋ. ਸੁਰੇਖਾ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ, ਜਦਕਿ ਪ੍ਰੋ. ਹਰਮਨਦੀਪ ਸਿੰਘ ਨੇ ਉਨ੍ਹਾਂ ਨੂੰ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਪਾਲਕਪ੍ਰੀਤ ਕੌਰ, ਜਸਪ੍ਰੀਤ ਕੌਰ, ਵਨੀਤਾ, ਸਰੋਤੀ, ਵਰਿੰਦਰ ਕੌਰ, ਕੋਮਲਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਅਰਪਨਜੀਤ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਮਨਮੀਤ ਕੌਰ, ਰਾਜਵਿੰਦਰ ਕੌਰ, ਤਰਸਿੰਦਰ ਕੌਰ ਅਤੇ ਸੁਮਨਜੀਤ ਕੌਰ ਸਮੇਤ ਸਮੂਹ ਸਟਾਫ ਮੌਜ਼ੂਦ ਸੀ।