ਸੰਤ ਕਬੀਰ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਸੰਤ ਕਬੀਰ ਕਾਲਜ ਜ਼ੀਰਾ ਦੇ ਵਿਦਿਆਰਥੀਆਂ ਨੇ ਬੀ.ਏ ਭਾਗ -3 ਦੇ ਨਤੀਜਿਆਂ ’ਚ ਮੱਲਾਂ ਮਾਰੀਆਂ
Publish Date: Tue, 28 Apr 2026 04:21 PM (IST)
Updated Date: Tue, 28 Apr 2026 04:25 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸੰਤ ਕਬੀਰ ਕਾਲਜ ਜ਼ੀਰਾ ਦੇ ਬੀਏ-ਭਾਗ ਤੀਜਾ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਮੱਲਾਂ ਮਾਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਕਾਲਜ ਹਰ ਸਾਲ ਵਧੀਆ ਨਤੀਜੇ ਪ੍ਰਾਪਤ ਕਰ ਰਿਹਾ ਹੈ। ਇਸ ਮੌਕੇ ਪਹਿਲਾ ਸਥਾਨ ਮਨਪ੍ਰੀਤ ਕੌਰ 84.5 ਪ੍ਰਤੀਸ਼ਤ, ਦੂਜਾ ਸਥਾਨ ਮਨਦੀਪ ਸਿੰਘ 84.6 ਪ੍ਰਤੀਸ਼ਤ, ਤੀਜਾ ਸਥਾਨ ਗੁਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਸਿਮਰਨਜੀਤ ਕੌਰ ਅਤੇ ਅਮਨਦੀਪ ਕੌਰ 82.7 ਪ੍ਰਤੀਸ਼ਤ ਨਾਲ ਪ੍ਰਾਪਤ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਨਤੀਜੇ ਸੰਸਥਾ ਦੀ ਗੁਣਵੱਤਾ ਵਾਲੀ ਸਿੱਖਿਆ ਦਾ ਪ੍ਰਮਾਣ ਹਨ। ਇਸ ਮੌਕੇ ਡਾਇਰੈਕਟਰ ਸੁਖਦੇਵ ਸਿੰਘ ਅਤੇ ਸਵਰਣ ਸਿੰਘ, ਕੋਆਰਡੀਨੇਟਰ ਪ੍ਰੋ. ਸੁਰੇਖਾ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਹਰਮਨਦੀਪ ਸਿੰਘ,ਸਿਮਰਨਜੀਤ ਕੌਰ, ਰਮਨਦੀਪ ਕੌਰ,ਵਨੀਤਾ, ਅਮਾਨਤ, ਯੂਨੀਕੇ ਥੌਮਸ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਕਮਲਜੀਤ ਸਿੰਘ ਆਦਿ ਨੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਖੁਸ਼ੀ ਪ੍ਰਗਟ ਕੀਤੀ।