ਸ੍ਰੀ ਹੇਮਕੁੰਟ ਸਕੂਲ ਦੇ ਵਿਦਿਆਰਥੀ ਗੁਰੂ ਘਰ ਹੋਏ ਨਤਮਸਤਕ
ਸ੍ਰੀ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਗੁਰੂ ਸਾਹਿਬ ਦਾ ਅਸ਼ੀਰਵਾਦ
Publish Date: Fri, 13 Feb 2026 03:19 PM (IST)
Updated Date: Fri, 13 Feb 2026 03:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਦੇ ਵਿਦਿਆਰਥੀਆਂ ਨੇ ਸੀਬੀਐੱਸਈ ਵੱਲੋਂ ਲਈਆਂ ਜਾ ਰਹੀਆਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਇਤਿਹਾਸਿਕ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਖੋਸਾ ਕੋਟਲਾ ਵਿਖੇ ਜਾ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਬਾਬਾ ਅਜੀਤ ਸਿੰਘ ਵੱਲੋਂ ਅਰਦਾਸ ਬੇਨਤੀ ਕੀਤੀ ਗਈ। ਵਿਦਿਆਰਥੀਆਂ ਦੇ ਆਉਣ ਵਾਲੇ ਇਮਤਿਹਾਨਾਂ ਸਬੰਧੀ, ਚੰਗੇ ਭਵਿੱਖ ਸਬੰਧੀ ਅਤੇ ਸਰਬੱਤ ਦੇ ਭਲੇ ਲਈ ਕਾਮਨਾ ਕੀਤੀ ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਰਣਜੀਤ ਕੌਰ ਸੰਧੂ, ਪ੍ਰਿੰਸੀਪਲ ਰਮਨਜੀਤ ਕੌਰ ਅਤੇ ਪ੍ਰਿੰਸੀਪਲ ਸੋਨੀਆਂ ਸ਼ਰਮਾ ਨੇ ਬੱਚਿਆਂ ਨੂੰ ਉਨ੍ਹਾਂ ਦੀਆਂ ਪ੍ਰੀਖਿਆਵਾਂ ਸਬੰਧੀ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉੱਜਲ ਭਵਿੱਖ ਦੀ ਕਾਮਨਾ ਕੀਤੀ।