ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਦਾ ਆਧਾਰ ਬਣਾਉਣ ਵਿਦਿਆਰਥੀ : ਬੁੱਟਰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਦਾ ਆਧਾਰ ਬਣਾਉਣ ਵਿਦਿਆਰਥੀ : ਸਤਨਾਮ ਸਿੰਘ ਬੁੱਟਰ
Publish Date: Tue, 24 Nov 2026 05:29 PM (IST)
Updated Date: Wed, 25 Nov 2026 04:05 AM (IST)
ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਨੰਨ੍ਹੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਬੰਨ੍ਹਿਆ ਰੰਗ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਵਿਖੇ ਅਧਿਆਤਮਿਕ ਮਾਹੌਲ,ਗੁਰਬਾਣੀ ਦੇ ਰਸ ਅਤੇ ਅਥਾਹ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਧਾਰਮਿਕ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਦੇ ਸਰਬਸਾਂਝੀਵਾਲਤਾ, ਸੇਵਾ,ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਬਾਖੂਬੀ ਉਜਾਗਰ ਕੀਤਾ।ਸਮਾਗਮ ਦੀ ਖ਼ਾਸ ਖਿੱਚ ਨੰਨ੍ਹੇ ਬੱਚਿਆਂ ਤੋਂ ਲੈ ਕੇ ਸੀਨੀਅਰ ਵਿਦਿਆਰਥੀਆਂ ਤੱਕ ਦੀ ਉਤਸ਼ਾਹਪੂਰਨ ਸ਼ਮੂਲੀਅਤ ਰਹੀ। ਸਮਾਗਮ ਦਾ ਆਗਾਜ਼ ਪ੍ਰੀ-ਨਰਸਰੀ ਅਤੇ ਨਰਸਰੀ ਦੇ ਬੱਚਿਆਂ ਵੱਲੋਂ ਪ੍ਰਭਾਤ ਫੇਰੀ ਅਤੇ ਨਗਰ ਕੀਰਤਨ ਦੀ ਮਨਮੋਹਕ ਪੇਸ਼ਕਾਰੀ ਨਾਲ ਹੋਇਆ।ਨਿੱਕੇ-ਨਿੱਕੇ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਗੁਰੂ ਸਾਹਿਬ ਦੀ ਮਹਾਨ ਵਿਰਾਸਤ ਨੂੰ ਦਰਸਾਇਆ।ਤੀਜੀ ਜਮਾਤ ਦੇ ਵਿਦਿਆਰਥੀ ਨੇ ਸਿੱਖ ਧਰਮ ਦੇ ਦਸ ਗੁਰੂ ਸਾਹਿਬਾਨ ਦੇ ਨਾਮ ਸੁਣਾ ਕੇ ਆਪਣੀ ਜਾਣਕਾਰੀ ਦਾ ਪ੍ਰਗਟਾਵਾ ਕੀਤਾ, ਜਦਕਿ ਸੀਨੀਅਰ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਧਾਰਮਿਕ ਗੀਤ ਨਾਨਕੀ ਦਾ ਵੀਰ ਨੇ ਸਮੁੱਚੇ ਮਾਹੌਲ ਨੂੰ ਭਗਤੀ-ਰੰਗ ਵਿੱਚ ਰੰਗ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਿਧਾਂਤ ਮਨੁੱਖ ਨੂੰ ਇਮਾਨਦਾਰੀ, ਮਿਹਨਤ, ਸੇਵਾ ਅਤੇ ਆਪਸੀ ਭਾਈਚਾਰੇ ਨਾਲ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਕਿਹਾ ਕਿ ਗੁਰੂ ਸਾਹਿਬ ਦਾ ਇਕ ਓ ਅੰਕਾਰ ਦਾ ਫਲਸਫ਼ਾ ਸਮੁੱਚੀ ਮਨੁੱਖਤਾ ਨੂੰ ਏਕਤਾ, ਸਾਂਝ ਅਤੇ ਬਰਾਬਰੀ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿੱਦਿਅਕ ਤੌਰ ਤੇ ਸਮਰੱਥ ਬਣਾਉਣ ਦੇ ਨਾਲ ਚੰਗੇ ਸੰਸਕਾਰਾਂ ਅਤੇ ਉੱਚੇ ਨੈਤਿਕ ਆਦਰਸ਼ਾਂ ਦਾ ਧਾਰਨੀ ਬਣਾਉਣਾ ਵੀ ਹੈ। ਇਸ ਮੌਕੇ ਕੋਆਰਡੀਨੇਟਰ ਰੀਨਾ ਠਾਕੁਰ, ਅਨੁਪਮਾ ਠਾਕੁਰ, ਦੇਵੇਂਦਰ ਕੁਮਾਰ ਅਤੇ ਸੁਰਿੰਦਰ ਕਟੋਚ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ।