ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਤੇ ਖੇਡਾਂ ਨਾਲ ਭਵਿੱਖ ਸੰਵਾਰਨ ਵਿਦਿਆਰਥੀ : ਨਰਿੰਦਰ ਸਿੰਘ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਤੇ ਖੇਡਾਂ ਨਾਲ ਭਵਿੱਖ ਸੰਵਾਰਨ ਵਿਦਿਆਰਥੀ : ਨਰਿੰਦਰ ਸਿੰਘ
Publish Date: Mon, 07 Sep 2026 03:54 PM (IST)
Updated Date: Mon, 07 Sep 2026 03:55 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਜ਼ਿਲ੍ਹਾ ਫਿਰੋਜ਼ਪੁਰ ਐੱਨਜੀਓ ਕੋਆਰਡੀਨੇਸ਼ਨ ਕਮੇਟੀ ਬਲਾਕ ਜ਼ੀਰਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਮਨਜਿੰਦਰ ਕੌਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੇਵਾ ਮੁਕਤ ਲੈਕਚਰਾਰ ਤੇ ਐੱਨਜੀਓ ਜੀਰਾ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਮਾੜਾ ਅਸਰ ਪਰਿਵਾਰ ਅਤੇ ਸਮੁੱਚੇ ਸਮਾਜ ’ਤੇ ਵੀ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਜੇਕਰ ਉਹ ਆਪਣੇ ਭਵਿੱਖ ਪ੍ਰਤੀ ਸੁਚੇਤ ਹੋਣ ਤਾਂ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਵਿਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਹੀ ਫੈਸਲੇ ਲੈਣ, ਨਸ਼ੇ ਦੀ ਲੱਤ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ‘ਨਸ਼ਾ ਮੁਕਤ ਭਾਰਤ’ ਦੇ ਸੰਦੇਸ਼ ਦੇ ਰਾਜਦੂਤ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਨਿਲ ਬਜਾਜ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਕਾਰਜਕਾਰੀ ਪ੍ਰਿੰਸੀਪਲ ਮਨਜਿੰਦਰ ਕੌਰ ਨੇ ਐਨਜੀਓ ਕੋਆਰਡੀਨੇਸ਼ਨ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਤਰਿਆਂ ਨੂੰ ਸਮਝਣ ਅਤੇ ਜੀਵਨ ਵਿੱਚ ਸਹੀ ਫੈਸਲੇ ਲੈਣ ਲਈ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪ੍ਰਧਾਨ ਲੈਕਚਰਾਰ ਨਰਿੰਦਰ ਸਿੰਘ, ਅਨਿਲ ਬਜਾਜ, ਮਨਜਿੰਦਰ ਕੌਰ ਪ੍ਰਿੰਸੀਪਲ, ਲਖਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਦਿੱਤਾ ਮਲਹੋਤਰਾ, ਨਿਰਮਲਜੀਤ ਕੌਰ, ਅਮਨਦੀਪ ਸਿੰਘ, ਗੁਰਦੀਪ ਸਿੰਘ, ਨਵਦੀਪ ਕੌਰ, ਮਨਦੀਪ ਕੌਰ, ਗੁਰਜੀਤ ਸਿੰਘ, ਸ਼ਮਾ ਗਾਭਾ, ਗੁਰਪ੍ਰੀਤ ਸਿੰਘ ਆਦਿ ਅਧਿਆਪਕ ਹਾਜ਼ਰ ਸਨ।