ਕਿਕ ਬਾਕਸਿੰਗ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਬੱਚੇ ਚਮਕੇ
ਸੂਬਾ ਪੱਧਰ ਦੀ ਕਿਕ ਬਾਕਸਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਜਿੱਤੇ ਮੈਡਲ, ਸਕੂਲ ਦਾ ਨਾਮ ਰੌਸ਼ਨ
Publish Date: Wed, 22 Apr 2026 03:23 PM (IST)
Updated Date: Wed, 22 Apr 2026 03:28 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 23ਵੀਂ ਪੰਜਾਬ ਸਟੇਟ ਜੂਨੀਅਰ ਕਿਕ ਬਾਕਸਿੰਗ ਚੈਂਪੀਅਨਸ਼ਿਪ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਵਿਦਿਆਰਥੀ ਜਗਸੀਰ ਸਿੰਘ ਨੇ 67 ਕਿਲੋਗ੍ਰਾਮ ਵਰਗ ਵਿਚ ਕਾਂਸੀ ਦਾ ਮੈਡਲ ਹਾਸਲ ਕੀਤਾ, ਜਦਕਿ ਵਿਦਿਆਰਥੀ ਸ਼ਾਲਿਨ ਨੇ 94 ਕਿਲੋਗ੍ਰਾਮ ਵਰਗ ਵਿਚ ਵੀ ਕਾਂਸੀ ਦਾ ਮੈਡਲ ਜਿੱਤਿਆ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ। ਚੇਅਰਮੈਨ ਮਹਿਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਵੀ ਵਿਦਿਆਰਥੀਆਂ ਦੀ ਇਸ ਉਪਲਬੱਧੀ ’ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ । ਕੋਚ ਸਵਰਨ ਸਿੰਘ ਅਤੇ ਬਖ਼ਸ਼ੀਸ਼ ਸਿੰਘ ਨੇ ਕਿਹਾ ਲਗਾਤਾਰ ਅਭਿਆਸ, ਸਮਰਪਣ ਅਤੇ ਸਹੀ ਮਾਰਗਦਰਸ਼ਨ ਨਾਲ ਹੀ ਅਜਿਹੀ ਸਫਲਤਾ ਮਿਲਦੀ ਹੈ।ਇਸ ਮੌਕੇ ਕੋਆਰਡੀਨੇਟਰ ਅਭਯ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਸਮੇਤ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।