ਸਬ ਇੰਸ. ਗੁਰਜੰਟ ਸਿੰਘ ਨੇ ਐੱਸਐੱਚਓ ਵਜੋਂ ਸੰਭਾਲਿਆ ਚਾਰਜ
ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਥਾਣਾ ਸਿਟੀ ਜ਼ੀਰਾ ’ਚ ਐੱਸਐੱਚਓ ਵਜੋਂ ਸੰਭਾਲਿਆ ਚਾਰਜ
Publish Date: Fri, 06 Mar 2026 05:38 PM (IST)
Updated Date: Fri, 06 Mar 2026 05:42 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਫਿਰੋਜ਼ਪੁਰ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਬਦਲੀਆਂ ਦੇ ਤਹਿਤ ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਥਾਣਾ ਸਿਟੀ ਜੀਰਾ ਦੇ ਐੱਸਐੱਚਓ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਗੁਰੂਹਰਸਹਾਏ ਵਿਖੇ ਐੱਸਐੱਚਓ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਜੀਰਾ ਸ਼ਹਿਰ ਵਿਚ ਕਾਨੂੰਨ-ਵਿਵਸਥਾ ਕਾਇਮ ਰੱਖਣਾ, ਨਸ਼ਿਆਂ ਦੇ ਖਾਤਮੇ ਲਈ ਸਖ਼ਤ ਮੁਹਿੰਮ ਚਲਾਉਣਾ ਅਤੇ ਮਾੜੇ ਅਨਸਰਾਂ ਵਿਰੁੱਧ ਬਿਨ੍ਹਾ ਕਿਸੇ ਰਿਆਇਤ ਦੇ ਕਾਰਵਾਈ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਪਬਲਿਕ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਅਤੇ ਅਪਰਾਧ ਦੇ ਖ਼ਿਲਾਫ਼ ਮੁਹਿੰਮ ਨੂੰ ਕਾਮਯਾਬ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਭਰੋਸਾ ਦਿਵਾਇਆ ਕਿ ਜੋ ਵੀ ਵਿਅਕਤੀ ਨਸ਼ਿਆਂ ਜਾਂ ਮਾੜੇ ਅਨਸਰਾਂ ਬਾਰੇ ਕੋਈ ਜਾਣਕਾਰੀ ਦੇਵੇਗਾ, ਉਸਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਜੀਰਾ ਸ਼ਹਿਰ ਦੇ ਬਜ਼ਾਰਾਂ ਵਿੱਚ ਲੱਗਦੇ ਟ੍ਰੈਫਿਕ ਜਾਮ ਦੇ ਮਸਲੇ ’ਤੇ ਵੀ ਗੰਭੀਰਤਾ ਜਤਾਈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇਗੀ, ਤਾਂ ਜੋ ਆਮ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਦੌਰਾਨ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।