ਸਬ-ਇੰਸ. ਸੰਧੂ ਨੇ ਸੰਭਾਲਿਆ ਥਾਣਾ ਘੱਲ ਖੁਰਦ ਦਾ ਚਾਰਜ
ਸਬ-ਇੰਸਪੈਕਟਰ ਸੁਖਬੀਰ ਸਿੰਘ ਸੰਧੂ ਨੇ ਸੰਭਾਲਿਆ ਥਾਣਾ ਘੱਲ ਖੁਰਦ ਦਾ ਚਾਰਜ
Publish Date: Tue, 27 Jan 2026 04:29 PM (IST)
Updated Date: Tue, 27 Jan 2026 04:31 PM (IST)
ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ, ਮੁੱਦਕੀ : ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਬ-ਇੰਸਪੈਕਟਰ ਸੁਖਬੀਰ ਸਿੰਘ ਸੰਧੂ ਨੇ ਪੁਲਿਸ ਥਾਣਾ ਘੱਲ ਖੁਰਦ ਦੇ ਮੁੱਖ ਅਫਸਰ (ਐੱਸਐੱਚਓ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਥਾਣਾ ਫਿਰੋਜ਼ਪੁਰ ਕੈਂਟ ਵਿਖੇ ਤੈਨਾਤ ਸਨ ਅਤੇ ਆਪਣੀ ਬਿਹਤਰ ਕਾਰਗੁਜ਼ਾਰੀ ਲਈ ਜਾਣੇ ਜਾਂਦੇ ਹਨ। ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਚਓ ਸੁਖਬੀਰ ਸਿੰਘ ਸੰਧੂ ਨੇ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਦੀ ਭਾਈਵਾਲੀ ਨਾਲ ਹੀ ਅਸੀਂ ਫਿਰੋਜ਼ਪੁਰ ਨੂੰ ਨਸ਼ਾ-ਮੁਕਤ ਬਣਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਨਾਲ ਥਾਣਾ ਘੱਲ ਖੁਰਦ ਦੇ ਮੁੱਖ ਮੁਨਸ਼ੀ ਜਸਪਿੰਦਰ ਸਿੰਘ, ਲਵਪ੍ਰੀਤ ਸਿੰਘ, ਕੇਵਲ ਸਿੰਘ, ਭਜਨ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।