ਆਪਣੇ ਹੀ ਬਿਆਨਾਂ ਤੋਂ ਮੁੱਕਰ ਰਹੇ ਹਨ ਸੁਖਬੀਰ ਬਾਦਲ : ਕੁਲਬੀਰ ਜ਼ੀਰਾ
ਆਪਣੇ ਹੀ ਬਿਆਨਾਂ ਤੋਂ ਮੁੱਕਰ ਰਹੇ ਹਨ ਸੁਖਬੀਰ ਬਾਦਲ, ਗੈਂਗਸਟਰਾਂ ਦੇ ਮਾਮਲੇ ’ਤੇ ਖੜੇ ਹੋਏ ਨਵੇਂ ਸਵਾਲ : ਕੁਲਬੀਰ ਸਿੰਘ ਜ਼ੀਰਾ
Publish Date: Sun, 15 Mar 2026 05:32 PM (IST)
Updated Date: Sun, 15 Mar 2026 05:36 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਉਸਦੇ ਆਗੂਆਂ ਦੇ ਬਿਆਨਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਹੀ ਦਿੱਤੇ ਬਿਆਨਾਂ ਤੋਂ ਪਿੱਛੇ ਹੱਟਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ਦੇ ਮਾਮਲੇ ਵਿਚ ਆਪਣੇ ਬਿਆਨਾਂ ਤੋਂ ਮੁੱਕਰੇ ਅਤੇ ਫਿਰੋਜ਼ਪੁਰ ਰੈਲੀ ਦੌਰਾਨ ਗੈਂਗਸਟਰਾਂ ਬਾਰੇ ਦਿੱਤੇ ਬਿਆਨਾਂ ਤੋਂ ਵੀ ਪਿੱਛੇ ਹਟਦੇ ਨਜ਼ਰ ਆ ਰਹੇ ਹਨ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਜੇ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜੋਂ ਖਤਮ ਕੀਤਾ ਜਾਵੇਗਾ, ਪਰ ਹੁਣ ਉਨ੍ਹਾਂ ਦੇ ਕਦਮ ਉਸ ਬਿਆਨ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਨੇ ਕਿਹਾ ਕਿ ਗੈਂਗਸਟਰਾਂ ਨਾਲ ਸਬੰਧਤ ਦੱਸੇ ਜਾਂਦੇ ਪਰਿਵਾਰ ਨਾਲ ਜੁੜੀ ਬੀਬੀ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਬਣਾਉਣ ਦਾ ਫੈਸਲਾ ਕਈ ਗੰਭੀਰ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਪਾਰਟੀਆਂ ਦੇ ਬਿਆਨਾਂ ਅਤੇ ਕਿਰਿਆਵਾਂ ਨੂੰ ਧਿਆਨ ਨਾਲ ਦੇਖ ਰਹੇ ਹਨ ਅਤੇ ਸਮਾਂ ਆਉਣ ’ਤੇ ਇਸ ਦਾ ਢੁੱਕਵਾਂ ਜਵਾਬ ਵੀ ਦੇਣਗੇ। ਉਨ੍ਹਾਂ ਦੇ ਅਨੁਸਾਰ ਅਕਾਲੀ ਦਲ ਨੇ ਲੰਮੇ ਸਮੇਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਹੁਣ ਉਹੀ ਰਸਤਾ ਆਮ ਆਦਮੀ ਪਾਰਟੀ ਵੀ ਅਪਣਾ ਰਹੀ ਹੈ। ਵੱਡੇ ਵਾਅਦੇ ਕਰਕੇ ਲੋਕਾਂ ਨੂੰ ਭਰਮਿਤ ਕੀਤਾ ਜਾ ਰਿਹਾ ਹੈ ਪਰ ਸੂਬੇ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਕੁਲਬੀਰ ਸਿੰਘ ਜ਼ੀਰਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹੀ ਇਕ ਐਸੀ ਪਾਰਟੀ ਹੈ ਜੋ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਸੱਚੀ ਨੀਅਤ ਨਾਲ ਕੰਮ ਕਰਦੀ ਆ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਬਣੀ ਰਹੇਗੀ। ਇਸ ਮੌਕੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਸੁਖਦੀਪ ਸਿੰਘ ਸੀਪਾ ਬਰਾੜ ਮਹੀਆਂ ਵਾਲਾ, ਜਗਸੀਰ ਸਿੰਘ ਬੱਬੂ ਮਨੇਸ ਕਮਾਲਗੜ੍ਹ, ਮਹਿੰਦਰ ਮਦਾਨ ਸਾਬਕਾ ਪ੍ਰਧਾਨ, ਨਰਿੰਦਰ ਮਹਿਤਾ ਕੌਂਸਲਰ, ਰਵੀ ਚੋਪੜਾ ਕੌਂਸਲਰ, ਸੁਖਪਾਲ ਸਿੰਘ ਵਰਪਾਲ ਸਾਬਕਾ ਸਰਪੰਚ, ਰਸ਼ਪਾਲ ਸਿੰਘ ਲਾਡਾ ਮੀਤ ਪ੍ਰਧਾਨ ਕਾਂਗਰਸ ਪਾਰਟੀ, ਰਾਜਬੀਰ ਸਿੰਘ ਧਾਲੀਵਾਲ ਪਿੰਡ ਬੇਰੀਵਾਲਾ, ਨੰਬਰਦਾਰ ਬਖਸ਼ੀਸ਼ ਸਿੰਘ ਨੂਰਪੁਰ, ਸੁਖਬੀਰ ਸਿੰਘ ਹੁੰਦਲ ਸਰਪੰਚ ਚੂਚਕਵਿੰਡ, ਕੁਲਭੂਸ਼ਣ ਜੈਨ ਜ਼ਿਲ੍ਹਾ ਮੀਤ ਪ੍ਰਧਾਨ ਸਮੇਤ ਇਲਾਕੇ ਦੇ ਕਈ ਪੰਚ-ਸਰਪੰਚ ਅਤੇ ਕਾਂਗਰਸੀ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।