ਡੀਸੀਐੱਮ ਇੰਟਰਨੈਸ਼ਨਲ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਡੀਸੀਐੱਮ ਇੰਟਰਨੈਸ਼ਨਲ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ
Publish Date: Tue, 24 Mar 2026 03:39 PM (IST)
Updated Date: Tue, 24 Mar 2026 03:40 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਨਵੇਂ ਸਿੱਖਿਆ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ ’ਤੇ ਡੀਸੀਐੱਮ ਇੰਟਰਨੈਸ਼ਨਲ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਗਰੁੱਪ ਦੀ ਚੇਅਰਪਰਸਨ ਕਾਂਤਾ ਗੁਪਤਾ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਮੱਥਾ ਟੇਕਿਆ ਅਤੇ ਸਾਰਿਆਂ ਨੂੰ ਨਵੇਂ ਸਿੱਖਿਆ ਸੈਸ਼ਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪਾਠ ਦੇ ਭੋਗ ਉਪਰੰਤ ਸੰਗਤ ਵਿਚ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਵੀਪੀ ਸੀਨੀਅਰ ਸੈਕੰਡਰੀ ਮਧੂ ਚੋਪੜਾ, ਜਨਰਲ ਮੈਨੇਜਰ ਮਨਰੀਤ ਸਿੰਘ, ਹੈੱਡ ਮਿਸਟਰੈਸ ਰਾਬੀਆ ਬਜਾਜ, ਡੀਜੀਐੱਮ ਗਗਨਦੀਪ ਕੌਰ, ਏਵੀਪੀ ਐਲੀਮੈਂਟਰੀ ਸੋਨੀਆ ਗੁਲਾਟੀ, ਐਕਟੀਵਿਟੀ ਕੋਆਰਡੀਨੇਟਰ ਕਵਿਤਾ ਸ਼ਰਮਾ, ਰੀਟਾ ਚੋਪੜਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿਚ ਪੂਰੇ ਜ਼ਿਲ੍ਹੇ ਵਿਚ ਨਵਾਂ ਮੁਕਾਮ ਹਾਸਲ ਕਰ ਚੁੱਕੇ ਡੀਸੀਐੱਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਾਲ 2025-26 ਦੇ ਸੈਸ਼ਨ ਦੌਰਾਨ ਨਵਾਂ ਇਤਿਹਾਸ ਸਿਰਜਿਆ ਹੈ। ਵਿਦਿਆਰਥੀਆਂ ਨੇ ਨਾ ਸਿਰਫ਼ ਪੜ੍ਹਾਈ, ਸਗੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੋਂ ਲੈ ਕੇ ਖੇਡਾਂ ਅਤੇ ਹਰ ਖੇਤਰ ਵਿਚ ਮੋਹਰੀ ਰਹਿ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਨਾਲੋਂ ਘੱਟ ਨਹੀਂ ਹਨ।