ਸੁਖਪਾਲ ਸਿੰਘ ਨੰਨੂ ਨੇ ਐੱਸਸੀ ਭਾਈਚਾਰੇ ਨਾਲ ਕੀਤੀ ਚਰਚਾ
ਸੁਖਪਾਲ ਸਿੰਘ ਨੰਨੂ ਨੇ ਐੱਸਸੀ ਭਾਈਚਾਰੇ ਨਾਲ ਕੀਤੀ ਮੀਟਿੰਗ
Publish Date: Tue, 31 Mar 2026 03:47 PM (IST)
Updated Date: Tue, 31 Mar 2026 03:49 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੁਣੌਤੀਆਂ ਲਈ ਰਣਨੀਤੀ ਉਲੀਕਣ ਦੇ ਮਕਸਦ ਨਾਲ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਇੰਚਾਰਜ਼ ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਮੁੱਖ ਤੌਰ ’ਤੇ ਐੱਸਸੀ ਭਾਈਚਾਰੇ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਫਿਰੋਜ਼ਪੁਰ ਸ਼ਹਿਰ ਦੇ ਸਮੂਹ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਖੇਤਰੀ ਪਾਰਟੀ ਦੀ ਮਜਬੂਤੀ ਵਾਸਤੇ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ। ਹਾਜ਼ਰ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਇੱਕ ਕਰਕੇ ਪਾਰਟੀ ਦੇ ਆਧਾਰ ਨੂੰ ਹੋਰ ਵਿਸ਼ਾਲ ਕਰਨਗੇ। ਸੁਖਪਾਲ ਸਿੰਘ ਨੰਨੂ ਨੇ ਵਰਕਰਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਦੀ ਰੀੜ੍ਹ ਦੀ ਹੱਡੀ ਉਸ ਦੇ ਵਰਕਰ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਾਸਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਹਰ ਨੌਜਵਾਨ ਅਤੇ ਵਰਕਰ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨੋਹਰ, ਭਾਰਤ, ਸੁਰਿੰਦਰ, ਦੇਸਰਾਜ, ਪਰਮਜੀਤ ਪੰਮਾ, ਰੇਸ਼ਮ ਖਾਲਚੀਆਂ, ਪਾਪਾ ਖੋਖਰ, ਜਗਦੇਵ ਨਿਹਾਲ ਲਵੇਰਾ, ਬਲਕਾਰ ਢਿੱਲੋਂ, ਅੰਗਰੇਜ਼ ਕੋਟੀਆ, ਲਖਵੀਰ ਉੱਪਲ, ਰਾਜੇਸ਼ ਖੁਰਾਣਾ, ਲਾਡੀ ਰਾਜਪੂਤ, ਗੁਰਪ੍ਰਵੇਸ਼ ਉੱਪਲ ਅਤੇ ਕੁਲਵਿੰਦਰ ਢੋਲੇਵਾਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।