ਗੁਰਦਰਸ਼ਨ ਚੰਦ, ਮੰਡੀ ਰੋੜਾ ਵਾਲੀ : ਪਿਛਲੇ ਕਈ ਦਿਨਾਂ ਤੋਂ ਕਿਸਾਨ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਅੰਦੋਲਨ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਦੇ ਕਿਸਾਨ ਆਗੂਆਂ ਵੱਲੋਂ ਵੀ ਲਗਾਤਾਰ ਅੰਦੋਲਨ ਨੂੰ ਤੇਜ ਕਰਨ ਲਈ ਦਿੱਲੀ ਵਿਖੇ ਲਗਾਤਾਰ ਜਥੇ ਰਵਾਨਾ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਹੀ ਫਾਜ਼ਿਲਕਾ ਦੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕਾਈ ਆਲਮਸ਼ਾਹ ਦੇ ਪ੍ਰਧਾਨ ਬੰਤਾ ਸਿੰਘ ਦੀ ਅਗਵਾਈ ਹੇਠ ਇਕ ਜੱਥਾ ਦਿੱਲੀ ਵਿਖੇ ਰਵਾਨਾ ਕੀਤਾ ਗਿਆ ਨਾਲ ਹੀ ਪਿੰਡ ਚੱਕ ਸਿੰਘੇ ਵਾਲਾ ਸੈਣੀਆ ਤੋਂ ਦਿੱਲੀ ਦੇ ਟਿਕਰੀ ਬਾਰਡਰ ਲਈ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪਰਾ ਦੇ ਮੀਤ ਪ੍ਰਧਾਨ ਸੁਖਦਾਨ ਸਿੰਘ ਸੈਣੀ ਦੀ ਅਗਵਾਈ 'ਚ ਰਵਾਨਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ ਨਹੀਂ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤਿੱਖਾ ਹੋਵੇਗਾ।