ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਮੰਗਲਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ ਕੀਤੀ। ਉਨਾਂ੍ਹ ਨੇ ਪਿੰਡ ਹਰਾਜ ਤਲਵੰਡੀ ਭਾਈ ਵਿਖੇ ਡਿਪੂਆਂ ਦਾ ਨਿਰੀਖਣ ਕੀਤਾ ਅਤੇ ਡਿਪੂ ਹੋਲਡਰਾਂ ਨੂੰ ਕਣਕ ਦੀ ਗੁਣਵੱਤਾ, ਵਜਨ ਅਤੇ ਨਾ ਵਸੂਲੀ ਹੋਈ ਰਕਮ ਬਾਰੇ ਪੁੱਿਛਆ। ਉਨਾਂ੍ਹ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਅਤੇ ਇਸ ਐਕਟ ਤਹਿਤ ਲਾਭਪਾਤਰੀਆਂ ਨੂੰ ਅਨਾਜ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਉਣ ਦਾ ਜਿੰਮਾ ਸੌਂਪਿਆ ਗਿਆ। ਦੱਤ ਨੇ ਸਬੰਧਤ ਵਿਭਾਗ ਦੇ ਸਟਾਫ ਨੂੰ ਇਹ ਵੀ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਕਣਕ ਦੀ ਗੁਣਵੱਤਾ ਅਤੇ ਮਾਤਰਾ ਨੂੰ ਬਰਕਰਾਰ ਰੱਖਣ ਵਿਚ ਕਿਸੇ ਤਰਾਂ੍ਹ ਦੀ ਅਣਗਹਿਲੀ ਨਾ ਹੋਵੇ। ਉਨਾਂ੍ਹ ਕਿਹਾ ਕਿ ਇਸ ਐਕਟ ਨੂੰ ਲਾਗੂ ਕਰਨ ਵਿੱਚ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ੍ਹ ਕਿਹਾ ਕਿ ਹਰੇਕ ਲਾਭਪਾਤਰੀ ਲਈ 5 ਕਿਲੋਗ੍ਰਾਮ ਕਣਕ ਦਾ ਕੋਟਾ ਨਿਰਧਾਰਤ ਕੀਤਾ ਗਿਆ ਅਤੇ ਉਨਾਂ੍ਹ ਨੂੰ 6 ਮਹੀਨਿਆਂ ਦੇ ਸਟਾਕ ਵਜੋਂ 30 ਕਿਲੋਗ੍ਰਾਮ ਕਣਕ ਮਿਲ ਰਹੀ ਹੈ। ਦੱਤ ਨੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਵੰਦਨਾ ਕੰਬੋਜ਼, ਏਐੱਫਐੱਸਓ ਅਤੇ ਇੰਸਪੈਕਟਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨਾਂ੍ਹ ਨੂੰ ਪੀਣ ਵਾਲੇ ਪਾਣੀ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਸਮਾਜਿਕ ਦੂਰੀ ਦਾ ਧਿਆਨ ਰੱਖਣ ਦੇ ਨਿਰਦੇਸ ਦਿੱਤੇ। ਦੱਤ ਨੇ ਕਣਕ ਪ੍ਰਰਾਪਤ ਕਰਨ ਆਏ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ।