ਸ਼ਹਿਜ਼ਾਦੀ ਵਿਖੇ ਲਗਾਇਆ ਟੀਬੀ ਸਕਰੀਨਿੰਗ ਕੈਂਪ
ਪਿੰਡ ਸ਼ਹਿਜ਼ਾਦੀ ਵਿਖੇ ਲਗਾਇਆ ਗਿਆ ਟੀਬੀ ਸਕਰੀਨਿੰਗ ਕੈਂਪ
Publish Date: Sat, 04 Apr 2026 04:47 PM (IST)
Updated Date: Sat, 04 Apr 2026 04:49 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੀਆਂ ਹਦਾਇਤਾਂ ਮੁਤਾਬਕ ਸੰਪੂਰਨ ਅਭਿਆਨ 2.0 ਦੇ ਤਹਿਤ ਸੀਐੱਚਸੀ ਫਿਰੋਜ਼ਸ਼ਾਹ ਦੀ ਟੀਮ ਵੱਲੋਂ ਪਿੰਡ ਸ਼ਹਿਜ਼ਾਦੀ ਵਿਖੇ ਟੀਬੀ ਸਕਰੀਨਿੰਗ ਕੈਂਪ ਲਗਾਇਆ ਗਿਆ। ਸਕਰੀਨਿੰਗ ਕੈਂਪ ਵਿਚ ਪਿੰਡ ਵਾਸੀਆਂ ਦੇ ਮੁਫ਼ਤ ਐਕਸਰੇ ਵੀ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਟੀਬੀ ਮੁਕਤ ਭਾਰਤ ਦਾ ਟੀਚਾ ਮਿਥਿਆ ਗਿਆ ਹੈ। ਜਿਸ ਤਹਿਤ ਬਲਾਕ ਫਿਰੋਜ਼ਸ਼ਾਹ ਦੇ ਕਈ ਪਿੰਡਾਂ ਨੂੰ ਹਾਈ ਰਿਸਕ ਕੈਟਾਗਰੀ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਈ ਰਿਸਕ ਏਰੀਏ ਦੇ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਟੀਬੀ ਦੇ ਟੈਸਟ ਅਤੇ ਐਕਸਰੇ ਮੁਫ਼ਤ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਸ਼ਹਿਜ਼ਾਦੀ ਵਿਖੇ ਟੀਬੀ ਸਕਰੀਨਿੰਗ ਕੀਤੀ ਗਈ। ਕੈਂਪ ਵਿਚ ਵੱਡੀ ਗਿਣਤੀ ਲੋਕਾਂ ਵੱਲੋਂ ਟੀਬੀ ਦੀ ਜਾਂਚ ਕਰਵਾਈ ਗਈ। ਇਸ ਦੌਰਾਨ ਜਾਂਚ ਵਿਚ ਪਾਜਟਿਵ ਪਾਏ ਜਾਣ ਵਾਲੇ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਫ਼ਰੀ ਕੀਤਾ ਜਾਵੇਗਾ। ਹਰਦੀਪ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ ਵੱਲੋਂ ਟੀਬੀ ਦੇ ਲੱਛਣ ਅਤੇ ਇਸ ਦੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਰਪ੍ਰੀਤ ਕੌਰ ਰੇਡੀਓਗ੍ਰਾਫਰ, ਮਨਪ੍ਰੀਤ ਕੌਰ ਸੀਐੱਚਓ, ਸਰਪੰਚ ਜਗਮੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਮੈਂਬਰ ਪੰਚਾਇਤ ਧਰਮਪ੍ਰੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।