ਗੌਰਵ ਗੌੜ ਜੌਲੀ, ਜ਼ੀਰਾ : ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਹਾਲੀ ਵਿਖੇ ਇਕ ਸਨਮਾਨ ਸਮਾਗਮ ਕਰਵਾ ਕੇ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਦੇਣ ਵਾਲੇ ਸਕੂਲ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਿੱਖਿਆ ਮੰਤਰੀ ਓਪੀ ਸੋਨੀ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੋਲ ਰੋਹੀ ਦੇ ਪਿ੍ਰੰਸੀਪਲ ਸੰਜੀਵ ਦੁਆ ਨੂੰ ਟਰਾਫੀ ਦੇ ਕੇ ਸਨਮਾਨਤ ਕੀਤਾ। ਇਸ ਸਮੇਂ ਸਿੱਖਿਆ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਉਹ ਸਰਕਾਰੀ ਸਕੂਲਾਂ ਨੂੰ ਹੋਰ ਉਚਾਈਆਂ ਵੱਲ ਲੈ ਕੇ ਜਾਣਗੇ। ਸਰਕਾਰੀ ਸਕੂਲਾਂ ਦੇ ਬੱਚੇ ਪੰਜਾਬ ਦਾ ਮਾਣ ਬਣਗੇ। ਮਿਹਨਤੀ ਅਤੇ ਚੰਗੀ ਕਾਰਜਕਾਰੀ ਵਾਲੇ ਅਧਿਆਪਕਾਂ ਨੂੰ ਭਵਿੱਖ ਵਿਚ ਅੱਗੇ ਵੀ ਸਨਮਾਨਿਤ ਕਰਦੇ ਰਹਿਣਗੇ। ਪਿ੍ਰੰਸੀਪਲ ਸੰਜੀਵ ਦੂਆ ਨੇ ਦੱਸਿਆ ਕਿ ਸਕੂਲ ਦਾ 1000 ਫ਼ੀਸਦੀ ਨਤੀਜਾ ਲਿਆਉਣ ਵਿਚ ਸਕੂਲ ਦੇ ਸਮੁੱਚੇ ਸਟਾਫ ਦਾ ਯੋਗਦਾਨ ਰਿਹਾ ਹੈ। ਇਸ ਸਮੇਂ ਨੇਕ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫਿਰੋਜ਼ਪੁਰ, ਕਮਲ ਅਰੋੜਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫਿਰੋਜ਼ਪੁਰ ਵੀ ਹਾਜ਼ਰ ਸਨ।