ਤੀਰਥ ਸਨ੍ਹੇਰ, ਜ਼ੀਰਾ

ਜ਼ੀਰਾ-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਰਾਇਮਰੀ ਸਕੂਲ ਬਸਤੀ ਮਾਛੀਆਂ ਜ਼ੀਰਾ-2 ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਡਿਪਟੀ ਡੀ.ਈ.ਓ (ਐਲੀਮੈਂਟਰੀ) ਿਫ਼ਰੋਜ਼ਪੁਰ ਸੁਖਵਿੰਦਰ ਸਿੰਘ, ਬੀ.ਪੀ.ਈ.ਓ ਜ਼ੀਰਾ-2 ਮੈਡਮ ਜਸਵਿੰਦਰ ਕੌਰ, ਬੀ.ਐੱਮ.ਟੀ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਨਿਸ਼ਾਨ ਸਿੰਘ ਉਚੇਚੇ ਤੌਰ 'ਤੇ ਪਹੰੁਚੇ। ਮੀਟਿੰਗ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਦੁਆਰਾ ਬੱਚਿਆਂ ਨੂੰ ਕਰਵਾਈ ਜਾਂਦੀ ਪੜ੍ਹਾਈ ਬਾਰੇ ਮਾਤਾ-ਪਿਤਾ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਅਤੇ ਅਧਿਆਪਕ ਦੁਆਰਾ ਤਿਆਰ ਕੀਤੀ ਗਈ ਟੀ.ਐੱਲ. ਐੱਮ (ਚਾਰਟ ਮਾਡਲ ਸਕਰੈਪ ਬੁੱਕ) ਦੀ ਵੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸਰਕਾਰੀ ਪ੍ਰਰਾਇਮਰੀ ਸਕੂਲ ਦੇ ਅਧਿਆਪਕ ਅਤੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਆਗੂ ਅਤੇ ਮੈਂਬਰ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ। ਇਸ ਮੌਕੇੇ ਨਵਪ੍ਰਰੀਤ ਕੌਰ ਹੈੱਡ ਟੀਚਰ, ਰੀਨਾ ਢੰਡ, ਹਰਪ੍ਰਰੀਤ ਕੌਰ, ਸੰਦੀਪ ਕੌਰ ਗਿੱਲ, ਹਰਪ੍ਰਰੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।