
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਤੀਜ ਦਾ ਤਿਉਹਾਰ

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ
ਫਿਰੋਜ਼ਪੁਰ : ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮੁੱਚੇ ਕੈਂਪਸ ਨੂੰ ਚਰਖੇ, ਮਧਾਣੀ, ਪੱਖੀਆਂ ਅਤੇ ਫੁਲਕਾਰੀਆਂ ਵਰਗੀਆਂ ਪੁਰਾਤਨ ਵਸਤੂਆਂ ਨਾਲ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਪ੍ਰੋਗਰਾਮ ਦੌਰਾਨ ਕਿਰਨ ਬਾਂਸਲ, ਸੀਏ ਪ੍ਰਿਯੰਕਾ ਬਾਂਸਲ, ਪ੍ਰਾਸ਼ੀ ਅਗਰਵਾਲ, ਸਰਵਿਕਾ ਅਗਰਵਾਲ, ਯੁਗੇਸ਼ ਜੈਨ ਐੱਸ.ਪੀ., ਸ਼ਾਲੂ ਨੰਦਾ, ਨੀਰੂ ਮਲਹੋਤਰਾ, ਆਸ਼ਾ ਗੁਪਤਾ, ਆਂਚਲ ਅਤੇ ਪੱਲਵੀ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸੱਭਿਆਚਾਰਕ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਗਿੱਧਾ, ਬੋਲੀਆਂ, ਮਹਿੰਦੀ ਲਗਾਉਣ ਦੇ ਮੁਕਾਬਲੇ ਅਤੇ ਪੰਜਾਬੀ ਲੋਕ-ਗੀਤਾਂ ਦੀਆਂ ਬਹੁਰੰਗੀ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਵਿਦਿਆਰਥਣਾਂ ਵੱਲੋਂ ‘‘ਬੇਟੀ ਬਚਾਓ, ਬੇਟੀ ਪੜ੍ਹਾਓ’’ ਵਿਸ਼ੇ ’ਤੇ ਪੇਸ਼ ਕੀਤੀ ਗਈ ਸੰਵੇਦਨਸ਼ੀਲ ਕੋਰੀਓਗ੍ਰਾਫ਼ੀ ਰਹੀ, ਜਿਸ ਨੂੰ ਸਾਰਿਆਂ ਨੇ ਖੂਬ ਸਰਾਹਿਆ। ਇਸ ਦੇ ਨਾਲ ਹੀ ਪੰਜਾਬੀ ਰਵਾਇਤੀ ਪਕਵਾਨਾਂ ਨੇ ਤਿਉਹਾਰ ਦਾ ਸੁਆਦ ਹੋਰ ਵਧਾ ਦਿੱਤਾ। ਸੰਸਥਾ ਦੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਰਵਾਇਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪ੍ਰੇਰਨਾ ਦਿੱਤੀ ਕਿ ਸੱਭਿਆਚਾਰ ਨੂੰ ਸਿਰਫ਼ ਮੰਚ ਤੱਕ ਸੀਮਤ ਨਾ ਰੱਖ ਕੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਮੂਹ ਕਾਲਜ ਸਟਾਫ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ, ਪ੍ਰਿੰਯਕਾ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਲ ਸਨ।