- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ’ਤੇ ਭਿਆਨਕ ਹਾਦਸਾ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ’ਤੇ ਸਥਿਤ ਖਾਈ ਟੀ-ਪੁਆਇੰਟ ਅਤੇ ਪਿੰਡ ਭੁਰੇ ਕਲਾਂ ਦੇ ਵਿਚਾਲੇ ਇਕ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਪ੍ਰਾਪਤ ਹੋਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਘੋੜਾ ਟਰਾਲਾ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਇਆ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਘੋੜਾ ਟਰਾਲਾ ਅੱਗੇ ਤੋਂ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਪ੍ਰਾਪਤ ਹੋਈ ਮੱੁਢਲੀ ਜਾਣਕਾਰੀ ਅਨੁਸਾਰ ਇਹ ਘੋੜਾ ਟਰਾਲਾ ਹਨੁਮਾਨਗੜ੍ਹ ਤੋਂ ਆ ਰਿਹਾ ਸੀ। ਜਦੋਂ ਇਹ ਮਮਦੋਟ ਦੇ ਖਾਈ ਟੀ-ਪੁਆਇੰਟ ਅਤੇ ਭੁਰੇ ਕਲਾਂ ਦੇ ਵਿਚਕਾਰ ਪਹੁੰਚਿਆ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਸਫੈਦੇ ਨਾਲ ਹਾਦਸਾਗ੍ਰਸਤ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟਰਾਲੇ ਦਾ ਕੇਬਿਨ ਬੁਰੀ ਤਰ੍ਹਾਂ ਪਿਚਕ ਗਿਆ ਅਤੇ ਚਾਲਕ ਉਸ ਦੇ ਅੰਦਰ ਹੀ ਬੁਰੀ ਤਰ੍ਹਾਂ ਫਸ ਗਿਆ। ਇਸ ਹਾਦਸੇ ਵਿਚ ਚਾਲਕ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਹਾਦਸੇ ਤੋਂ ਤੁਰੰਤ ਬਾਅਦ ਨੇੜਿਓਂ ਲੰਘ ਰਹੇ ਭਾਰਤੀ ਆਰਮੀ ਦੇ ਜਵਾਨਾਂ ਨੇ ਅਤੇ ਲੋਕਾਂ ਦੀ ਸਹਾਇਤਾ ਨਾਲ ਲਗਭਗ ਤਿੰਨ ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਟਰਾਲੇ ਦੇ ਕੈਬਨ ਨੂੰ ਵੱਢ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਚਾਲਕ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਘਟਨਾ ਸਥਾਨ ’ਤੇ ਪਹੁੰਚੀ 108 ਐਮਰਜੰਸੀ ਐਂਬੂਲੈਂਸ ਰਾਹੀਂ ਜ਼ਖ਼ਮੀ ਚਾਲਕ ਨੂੰ ਤੁਰੰਤ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।