ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਭਿਆਨਕ ਸੜਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
Publish Date: Tue, 31 Mar 2026 05:52 PM (IST)
Updated Date: Tue, 31 Mar 2026 05:55 PM (IST)
ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ’ਤੇ ਸਥਿਤ ਮਮਦੋਟ ਖਾਈ ਟੀ-ਪੁਆਇੰਟ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟ ਗਈ, ਜਿਸ ਕਾਰਨ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆ ਜਦੋਂ ਫਿਰੋਜ਼ਪੁਰ ਵੱਲੋਂ ਆ ਰਹੀ ਇੱਕ ਕਾਰ, ਜਿਸ ਵਿਚ ਤਿੰਨ ਨੌਜਵਾਨ ਸਵਾਰ ਸਨ, ਅਚਾਨਕ ਸੰਤੁਲਨ ਵਿਗੜਨ ਕਾਰਨ ਸੜਕ ਤੋਂ ਉਤਰ ਕੇ ਨਾਲ ਲੱਗਦੇ ਖੇਤਾਂ ਵਿੱਚ ਜਾ ਪਲਟੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਦਰਦਨਾਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਨੌਜਵਾਨ ਦੀ ਪਛਾਣ ਪਾਹੁਲਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ, ਵਾਸੀ ਝੋਕ ਨੌਧ ਸਿੰਘ ਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।