- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਆਤਮਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਗਿੱਲ ਰੋਡ ਮੁੱਦਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਆਪਣੇ ਨਾਲ ਕੰਮ ਕਰਦੇ ਸਾਥੀਆਂ ਮਜ਼ਦੂਰਾਂ ਨਾਲ ਮੋਟਰਸਾਈਕਲ ਪਲਾਟੀਨਾ ਨੰਬਰ ਪੀਬੀ 05-ਏਟੀ 5042 ’ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ: ਤਲਵੰਡੀ-ਫਰੀਦਕੋਟ ਹਾਈਵੇ ’ਤੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ 106(1), 324(4) ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਆਤਮਾ ਸਿੰਘ ਪੁੱਤਰ ਬੰਤ ਸਿੰਘ ਵਾਸੀ ਗਿੱਲ ਰੋਡ ਮੁੱਦਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਆਪਣੇ ਨਾਲ ਕੰਮ ਕਰਦੇ ਸਾਥੀਆਂ ਮਜ਼ਦੂਰਾਂ ਨਾਲ ਮੋਟਰਸਾਈਕਲ ਪਲਾਟੀਨਾ ਨੰਬਰ ਪੀਬੀ 05-ਏਟੀ 5042 ’ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਫ਼ਰੀਦਕੋਟ-ਤਲਵੰਡੀ ਹਾਈਵੇ ’ਤੇ ਪਹੁੰਚੇ ਤਾਂ ਮਿਤੀ 3 ਅਗਸਤ 2026 ਨੂੰ ਦੁਪਹਿਰ ਲਗਪਗ 2 ਵਜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਸਵਾਰੀ ਦਾ ਪ੍ਰਬੰਧ ਕਰਕੇ ਤਿੰਨਾਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ। ਇਲਾਜ ਦੌਰਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਵਿਕਰਮ ਅਤੇ ਰਾਜਵਿੰਦਰ ਸਿੰਘ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਖੇ ਇਲਾਜ ਅਧੀਨ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।