ਸ਼ਹੀਦ ਬਾਬਾ ਦੀਪ ਸਿੰਘ ਜੀ ਤੇ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਖੂਹ ਬਾਬਾ ਬੂੜ ਸਿੰਘ ਹਬੀਬ ਕੇ ’ਚ ਮਨਾਇਆ
Publish Date: Mon, 02 Feb 2026 03:41 PM (IST)
Updated Date: Mon, 02 Feb 2026 03:43 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਖੂਹ ਬਾਬਾ ਬੂੜ ਸਿੰਘ ਹਬੀਬ ਕੇ ਰੋਡ ਵਿਖੇ ਮਨਾਇਆ ਗਿਆ। ਜਿਸ ਵਿਚ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਤਨ, ਮਨ ਅਤ ਧਨ ਨਾਲ ਸੇਵਾ ਕੀਤੀ। ਇਸ ਮੌਕੇ ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਜੀ ਖਾਲਸਾ ਗੁਰਦੁਆਰਾ ਫਿਰੋਜ਼ਪੁਰ ਕੈਂਟ ਵਾਲਿਆਂ ਨੇ ਸ਼ਹੀਦ ਬਾਬਾ ਦੀਪ ਸਿੰਘ ਅਤੇ ਭਗਤ ਰਵੀਦਾਸ ਜੀ ਦੇ ਜੀਵਨ ਬਾਰੇ ਕਥਾ ਰਾਹੀਂ ਸੰਗਤਾਂ ਨੂੰ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ ਉਪਰ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੰਬੋਜ਼ ਨਗਰ ਬਸਤੀ, ਬਲੋਚਾ ਵਾਲੀ, ਖੂਹ ਰਾਂਝੇ ਵਾਲਾ, ਸਰਸਵਤੀ ਇਨਕਲੇਵ ਅਤੇ ਕ੍ਰਿਸ਼ਨਾ ਇਨਕਲੇਵ ਦੀਆਂ ਸਮੂਹ ਸੰਗਤਾਂ ਨੇ ਬੜੀ ਸ਼ਰਧਾ ਨਾਲ ਸੇਵਾ ਕੀਤੀ। ਇਸ ਮੌਕੇ ਗੁਰੂ ਜੀ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।