ਸੰਤਾਂ ਦਾ ਆਸ਼ੀਰਵਾਦ ਮਨੁੱਖੀ ਜੀਵਨ ਦੀ ਸਭ ਤੋਂ ਅਨਮੋਲ ਪੂੰਜੀ : ਸੇਖੋਂ ਸੰਤਾਂ ਦਾ ਆਸ਼ੀਰਵਾਦ ਮਨੁੱਖੀ ਜੀਵਨ ਦੀ ਸਭ ਤੋਂ ਅਨਮੋਲ ਪੂੰਜੀ ਹੈ - ਗੁਰਪ੍ਰੀਤ ਸਿੰਘ ਸੇਖੋਂ
Publish Date: Mon, 16 Nov 2026 03:15 PM (IST)
Updated Date: Mon, 16 Nov 2026 03:15 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਮਨੁੱਖੀ ਜੀਵਨ ਵਿੱਚ ਧਨ-ਦੌਲਤ, ਅਹੁਦੇ ਅਤੇ ਸੰਸਾਰਕ ਪ੍ਰਾਪਤੀਆਂ ਨਾਲੋਂ ਸੰਤਾਂ-ਮਹਾਂਪੁਰਖਾਂ ਦੀ ਸੰਗਤ ਅਤੇ ਉਨ੍ਹਾਂ ਦਾ ਆਸ਼ੀਰਵਾਦ ਕਿਤੇ ਵੱਧ ਅਨਮੋਲ ਹੁੰਦਾ ਹੈ, ਕਿਉਂਕਿ ਸੰਤਾਂ ਦੇ ਪਵਿੱਤਰ ਬਚਨ ਮਨੁੱਖ ਨੂੰ ਨੇਕੀ, ਨਿਮਰਤਾ, ਸੇਵਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ।ਇਨ੍ਹਾਂ ਭਾਵਨਾਵਾਂ ਦਾ ਪ੍ਰਗਟਾਵਾ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਨੇ ਸ਼ਿਵਾਲਾ ਮੰਦਰ ਜ਼ੀਰਾ ਵਿਖੇ ਚੱਲ ਰਹੇ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਦੌਰਾਨ ਸ੍ਰੀ ਸ੍ਰੀ 1008 ਆਚਾਰਿਆ ਮਹਾਂਮੰਡਲੇਸ਼ਵਰ ਸਵਾਮੀ ਆਤਮਾਨੰਦ ਪੁਰੀ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਕੀਤਾ। ਇਸ ਮੌਕੇ ਸਵਾਮੀ ਆਤਮਾਨੰਦ ਪੁਰੀ ਜੀ ਮਹਾਰਾਜ ਨੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਸ਼ਾਲ ਸਿਰੋਪਾਏ ਦੇ ਕੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਖੋਂ ਨੇ ਕਿਹਾ ਕਿ ਸੰਤਾਂ ਦੀ ਸੰਗਤ ਮਨੁੱਖ ਦੇ ਮਨ ਨੂੰ ਸ਼ਾਂਤੀ ਅਤੇ ਜੀਵਨ ਨੂੰ ਸਹੀ ਸੇਧ ਪ੍ਰਦਾਨ ਕਰਦੀ ਹੈ। ਉਨ੍ਹਾਂ ਦੇ ਬਚਨ ਮਨੁੱਖ ਅੰਦਰੋਂ ਹੰਕਾਰ, ਲਾਲਚ ਅਤੇ ਨਫ਼ਰਤ ਨੂੰ ਦੂਰ ਕਰਕੇ ਦਇਆ, ਸਹਿਣਸ਼ੀਲਤਾ ਅਤੇ ਸੇਵਾ ਦੀ ਭਾਵਨਾ ਜਗਾਉਂਦੇ ਹਨ। ਉਨ੍ਹਾਂ ਕਿਹਾ ਕਿ ਮਨੁੱਖ ਦੀ ਅਸਲ ਮਹਾਨਤਾ ਉਸ ਦੀ ਦੌਲਤ ਜਾਂ ਅਹੁਦੇ ਵਿੱਚ ਨਹੀਂ, ਸਗੋਂ ਉਸ ਦੇ ਨੇਕ ਕਰਮਾਂ ਅਤੇ ਦੂਜਿਆਂ ਦੇ ਦੁੱਖ-ਸੁੱਖ ਵਿੱਚ ਸਾਥ ਨਿਭਾਉਣ ਵਿੱਚ ਹੈ। ਉਨ੍ਹਾਂ ਕਿਹਾ ਕਿ ਗੁਰੂਆਂ, ਪੀਰਾਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣਾ ਹੀ ਸੱਚੀ ਸ਼ਰਧਾ ਹੈ। ਲੋੜਵੰਦ ਦੀ ਸਹਾਇਤਾ, ਬਜ਼ੁਰਗਾਂ ਦਾ ਸਤਿਕਾਰ ਅਤੇ ਸਮਾਜ ਵਿੱਚ ਪਿਆਰ ਤੇ ਭਾਈਚਾਰਾ ਕਾਇਮ ਰੱਖਣਾ ਹਰੇਕ ਮਨੁੱਖ ਦਾ ਫ਼ਰਜ਼ ਹੈ। ਅੰਤ ਵਿੱਚ ਉਨ੍ਹਾਂ ਸਵਾਮੀ ਆਤਮਾਨੰਦ ਪੁਰੀ ਜੀ ਮਹਾਰਾਜ ਦਾ ਹਿਰਦੇ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਆਸ਼ੀਰਵਾਦ ਮੇਰੇ ਲਈ ਸਦਾ ਆਤਮਿਕ ਪ੍ਰੇਰਨਾ ਅਤੇ ਜੀਵਨ ਦੀ ਅਨਮੋਲ ਦੌਲਤ ਬਣਿਆ ਰਹੇਗਾ। ਇਸ ਮੌਕੇ ਉਹਨਾਂ ਦੇ ਨਾਲ ਆਸ਼ੂ ਸਚਦੇਵਾ, ਤਰਸੇਮ ਲਾਲ ਜੁਨੇਜਾ, ਜੀਵਨ ਸੰਤੂਵਾਲਾ, ਧਰਮਿੰਦਰ ਸਿੰਘ, ਲੱਕੀ ਸ਼ਰਮਾ, ਸਰਬਜੀਤ ਸ਼ਰਮਾ ਆਦਿ ਹਾਜਰ ਸਨ।